ਭਲਕੇ ਸ਼ਰਧਾ ਨਾਲ ਮਨਾਇਆ ਜਾਵੇਗਾ ਲੈ:ਜ:ਬਿਕਰਮ ਸਿੰਘ ਦਾ ਸ਼ਹੀਦੀ ਦਿਹਾੜਾ-ਭਾਈ ਕਾਹਮਾ
ਬਲਾਚੌਰ, 20 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਹੀਰੋ ਆਫ ਲਾਦਾਖ ਲੈਫਟੀਨੇਟ ਜਨਰਲ ਬਿਕਰਮ ਸਿੰਘ ਅਤੇ ਉਨ੍ਹਾਂ ਨਾਲ ਸ਼ਹਾਦਤ ਦਾ ਜਾਮ ਪੀ ਗਏ ਫੌਜੀ ਅਧਿਕਾਰੀਆਂ ਦਾ ਸ਼ਹੀਦੀ ਦਿਹਾੜਾ ਅਮਰ ਸ਼ਹੀਦ ਲੈਫਟੀਨੇਟ ਜਨਰਲ ਬਿਕਰਮ ਸਿੰਘ ਸੁਸਾਇਟੀ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਸਿਆਣਾ ਅਤੇ ਜਨਮ ਅਸਥਾਨ ਪਿੰਡ ਕਾਹਮਾ ਵਿਖੇ 22 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਕਾਹਮਾ ਅਤੇ ਜਨਰਲ ਸਕੱਤਰ ਡਾ. ਕਸ਼ਮੀਰ ਸਿੰਘ ਢਿੱਲੋਂ ਨੇ ਦਿੱਤੀ।
ਅਜੀਤ ਡੈਸਕ
21-11-2026