20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਾਂਗਰਸ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ- ਚੌਧਰੀ ਹੁਸਨ ਲਾਲ

ਬਹਿਰਾਮ, 20 ਨਵੰਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ.

ਅਜੀਤ ਡੈਸਕ 21-11-2026
ਬਹਿਰਾਮ, 20 ਨਵੰਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ. ਆਈ.ਏ.ਐੱਸ. ਅਫਸਰ ਚੌਧਰੀ ਹੁਸਨ ਲਾਲ ਨੇ ਹਲਕੇ ਵਿੱਚ ਨੁੱਕੜ ਮੀਟਿੰਗਾਂ ਕਰਨ ਉਪਰੰਤ ਇਥੇ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਇਕ ਅਜਿਹੀ ਸਰਕਾਰ ਚਹੁੰਦੇ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਕਰੇ। ਉਨ੍ਹਾਂ ਆਪਣੀ ਗੱਲਬਾਤ ਜਾਰੀ ਰੱਖਦਿਆਂ ਹੋਰ ਕਿਹਾ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦੇ ਕਾਰਜ ਕਾਲ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਪਾਰਟੀ ਦੀ ਸਰਕਾਰ ਬਨਣ ’ਤੇ ਹਰ ਵਰਗ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਖੁਸ਼ਹਾਲੀ ਅਤੇ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ। ਇਸ ਮੌਕੇ ਰਾਜਿੰਦਰ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ, ਅਮਰਜੀਤ ਕਲਸੀ ਬਲਾਕ ਪ੍ਰਧਾਨ ਸੇਵਾ ਦਲ, ਜੋਗਾ ਸਿੰਘ ਸਾਬਕਾ ਸਰਪੰਚ ਕੰਗਰੌੜ, ਭਗਵਾਨ ਦਾਸ, ਗੁਰਬਖਸ਼ ਰਾਮ, ਰਾਜਵਿੰਦਰ ਸਿੰਘ ਕੰਗਰੌੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਰਣਜੀਤ ਬੀਸਲਾ ਅਕਾਲੀ ਦਲ (ਬ) ਸਰਕਲ ਬਹਿਰਾਮ ਐਸ.ਸੀ. ਵਿੰਗ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਭਲਕੇ ਸ਼ਰਧਾ ਨਾਲ ਮਨਾਇਆ ਜਾਵੇਗਾ ਲੈ:ਜ:ਬਿਕਰਮ ਸਿੰਘ ਦਾ ਸ਼ਹੀਦੀ ਦਿਹਾੜਾ-ਭਾਈ ਕਾਹਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।