20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਚੱਕ ਗੁਰੂ ਵਿਖੇ ਬੈਲ ਗੱਡੀਆਂ ਦੀ ਦੋਹਰੀ ਦੌੜ ਕੱਲ੍ਹ ਨੂੰ

ਸਮੁੰਦੜਾ, 20 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਬੈਲ ਗੱਡੀਆਂ ਦੀਆਂ ਦੋਹਰੀਆਂ ਦੌੜਾਂ 22 ਨਵੰਬਰ ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੀਟਿੰਗ ਕੀਤੀ ਗਈ ਅਤੇ ਟੂਰਨਾਮੈਂਟ ਦੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 21-11-2026
ਸਮੁੰਦੜਾ, 20 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਬੈਲ ਗੱਡੀਆਂ ਦੀਆਂ ਦੋਹਰੀਆਂ ਦੌੜਾਂ 22 ਨਵੰਬਰ ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੀਟਿੰਗ ਕੀਤੀ ਗਈ ਅਤੇ ਟੂਰਨਾਮੈਂਟ ਦੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਮੁਖ ਸਿੰਘ ਗਿੱਲ, ਬਲਵਿੰਦਰ ਸਿੰਘ ਮੋਟੂ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਦੌੜ ਵਿੱਚ ਪਹਿਲੇ 21 ਨੰਬਰਾਂ ‘ਤੇ ਆਉਣ ਵਾਲੀਆਂ ਗੱਡੀਆਂ ਨੂੰ ਨਗਦ ਇਨਾਮ ਅਤੇ ਬਲਦਾਂ ਲਈ ਸੋਹਣੇ ਝੁੱਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਰਾਮ ਤੀਰਥ ਸਿੰਘ ਬਿੱਲਾ, ਸੂਬੇਦਾਰ ਜਗਤਾਰ ਸਿੰਘ, ਸੁਰਿੰਦਰ ਸਿੰਘ ਪੱਪੂ, ਕਮਲਜੀਤ ਸਿੰਘ ਮਾਨ, ਕੇਹਰ ਸਿੰਘ ਗਿੱਲ ਇਟਲੀ, ਗੁਰਦੇਵ ਸਿੰਘ ਫੌਜੀ, ਰਾਮਜਸ ਮੈਂਬਰ ਪੰਚਾਇਤ, ਰੇਸ਼ਮ ਸਿੰਘ ਰੱਕੜ, ਬਹਾਦਰ ਸਿੰਘ, ਮੱਖਣ ਸਿੰਘ, ਇਕਬਾਲ ਸਿੰਘ, ਜਗਤਾਰ ਸਿੰਘ ਗਿੱਲ, ਸੁਰਿੰਦਰ ਸਿੰਘ ਮਾਨ, ਹਰਜਿੰਦਰ ਸਿੰਘ ਭੱਠਲ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਇਮਾਨਦਾਰੀ ਜ਼ਿੰਦਾ ਹੈ..ਮੋਬਾਈਲ ਫੋਨ ਮਾਲਕ ਦੇ ਕੀਤਾ ਸਪੁਰਦ ਅਗਲੀ ਖ਼ਬਰ ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ- ਕਰਮਜੀਤ ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।