20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ -ਸਿਵਲ ਸਰਜਨ

ਨਵਾਂਸ਼ਹਿਰ, 20 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੋਲੀਓ ਵਰਗੀ ਗੰਭੀਰ ਅਤੇ ਲਾਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 22 ਤੋਂ 24 ਨਵੰਬਰ ਤੱਕ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ 5 7,010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਅਜੀਤ ਡੈਸਕ 21-11-2026
ਨਵਾਂਸ਼ਹਿਰ, 20 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੋਲੀਓ ਵਰਗੀ ਗੰਭੀਰ ਅਤੇ ਲਾਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 22 ਤੋਂ 24 ਨਵੰਬਰ ਤੱਕ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ 5 7,010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਮੁਹਿੰਮ ਨੂੰ ਸਫ਼ਲ ਬਣਾਉਣ ਲਈ 228 ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ ਅਤੇ 456 ਘਰ-ਘਰ ਜਾਣ ਵਾਲੀਆਂ ਟੀਮਾਂ, 15 ਟ੍ਰਾਂਜ਼ਿਟ ਟੀਮਾਂ ਤੇ 7 ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁਹਿੰਮ ਦੀ ਨਿਗਰਾਨੀ ਲਈ 46 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਪੋਲੀਓ ਤੋਂ ਬੱਚਿਆਂ ਦੀ ਸੁਰੱਖਿਆ ਲਈ ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਹੈ, ਪਰ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਵਾਇਰਸ ਦੀ ਮੌਜੂਦਗੀ ਕਾਰਨ ਸਾਨੂੰ ਲਗਾਤਾਰ ਚੌਕਸ ਰਹਿਣ ਦੀ ਲੋੜ ਹੈ। ਪੋਲੀਓ ਦਾ ਕੋਈ ਪੱਕਾ ਇਲਾਜ ਨਹੀਂ ਹੈ, ਇਸ ਲਈ ਟੀਕਾਕਰਨ ਅਤੇ ਪੋਲੀਓ ਰੋਕੂ ਬੂੰਦਾਂ ਰਾਹੀਂ ਬਚਾਅ ਹੀ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ। ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,38,015 ਘਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ 18 ਅਨਾਜ ਮੰਡੀਆਂ, 13 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ-ਝੌਂਪੜੀਆਂ ਅਤੇ ਹੋਰ ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿੰਦੇ ਪਰਿਵਾਰਾਂ ਦੇ ਬੱਚਿਆਂ ਤੱਕ ਵੀ ਪਹੁੰਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਪਹਿਲੇ ਦਿਨ ਪੋਲੀਓ ਬੂਥਾਂ ’ਤੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 23 ਅਤੇ 24 ਨਵੰਬਰ ਨੂੰ ਘਰ-ਘਰ ਜਾਣ ਵਾਲੀਆਂ ਟੀਮਾਂ ਬੂਥਾਂ ’ਤੇ ਆਉਣ ਤੋਂ ਰਹਿ ਗਏ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ। ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ ਅਤੇ ਇੱਟਾਂ ਦੇ ਭੱਠਿਆਂ ਦੇ ਆਲੇ-ਦੁਆਲੇ ਰਹਿੰਦੇ ਪਰਿਵਾਰਾਂ ਨੂੰ ਕਵਰ ਕਰਨਗੀਆਂ, ਜਦਕਿ ਟ੍ਰਾਂਜ਼ਿਟ ਟੀਮਾਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਸਿਵਲ ਸਰਜਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 0 ਤੋਂ 5 ਸਾਲ ਤੱਕ ਦੇ ਆਪਣੇ ਸਾਰੇ ਬੱਚਿਆਂ ਨੂੰ 22 ਤੋਂ 24 ਨਵੰਬਰ ਤੱਕ ਚੱਲਣ ਵਾਲੀ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਬੱਚੇ ਨੂੰ ਪਹਿਲਾਂ ਵੀ ਕਈ ਵਾਰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ, ਤਾਂ ਵੀ ਇਸ ਮੁਹਿੰਮ ਦੌਰਾਨ ਦੁਬਾਰਾ ਬੂੰਦਾਂ ਪਿਲਾਉਣੀਆਂ ਬਹੁਤ ਜ਼ਰੂਰੀ ਹਨ।
ਪਿਛਲੀ ਖ਼ਬਰ ਸੀ. ਪੀ. ਆਈ. ਐਮ. ਐਲ. ਵਲੋਂ ਕਾਮਰੇਡ ਸੰਘਾ ਦੀ 34ਵੀਂ ਬਰਸੀ ਮੌਕੇ ਸਿਆਸੀ ਕਾਨਫਰੰਸ ਅਗਲੀ ਖ਼ਬਰ ਸਕੂਲ ਨੂੰ ਮਾਇਕ ਸਹਾਇਤਾ ਦਿੰਦੇ ਲੈਕ: ਸ਼ੰਕਰ ਦਾਸ ਨਾਲ ਸਰਪੰਚ ਅਮਰੀਕ ਲੇਹਲ, ਪ੍ਰਿੰ: ਮੈਡਮ ਸੀਮਾ, ਪੰਚ ਹਰਮਿੰਦਰ ਬਿੰਦਾ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।