22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਹਾਬਪੁਰ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੇਲੇ ’ਚ ਮਿਡਲ ਪੱਧਰ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਨਵਾਂਸ਼ਹਿਰ/ਉਸਮਾਨਪੁਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ/ਸੰਦੀਪ ਮਝੂਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬਲਾਕ ਪੱਧਰੀ ਮੇਲਾ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ।

ਸਰਕਾਰੀ ਹਾਈ ਸਕੂਲ ਸਹਾਬਪੁਰ ਵਿਖੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਅਧਿਆਪਕ ਗੁਰਨੇਕ ਸਿੰਘ ਮੱਲ੍ਹੀ ਅਤੇ ਹੋਰ ਸਟਾਫ। 22-11-2026
ਨਵਾਂਸ਼ਹਿਰ/ਉਸਮਾਨਪੁਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ/ਸੰਦੀਪ ਮਝੂਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬਲਾਕ ਪੱਧਰੀ ਮੇਲਾ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਮਿਡਲ ਪੱਧਰ ਦੇ ਸਰਕਾਰੀ ਹਾਈ ਸਕੂਲ ਸਹਾਬਪੁਰ ਦੇ ਵਿਦਿਆਰਥੀ ਨਵਦੀਪ ਸਿੰਘ ਨੇ ਥੀਮ ਰੀਅਲ ਲਾਈਫ ਐਪਲੀਕੇਸ਼ਨ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਵਿਦਿਆਰਥੀ ਸੁਖਦੀਪ ਸਿੰਘ ਨੇ ਆਰਟ ਇੰਟੀਗਰੇਟਡ ਲਰਨਿੰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਹਾਈ ਪੱਧਰ ਦੇ ਵਿਦਿਆਰਥੀ ਦੀਕਸ਼ਾ ਨੇ ਥੀਮ ਰੀਅਲ ਲਾਈਫ ਐਪਲੀਕੇਸ਼ਨ ਵਿੱਚ ਤੀਸਰਾ ਸਥਾਨ ਅਤੇ ਵਿਦਿਆਰਥੀ ਪ੍ਰੀਆ ਕੁਮਾਰੀ ਨੇ ਥੀਮ ਆਰਟ ਇੰਟੀਗਰੇਟਡ ਲਰਨਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਹਾਈ ਸਕੂਲ ਸਹਾਬਪੁਰ ਵਿਖੇ ਮੁੱਖ ਅਧਿਆਪਕ ਗੁਰਨੇਕ ਸਿੰਘ ਮੱਲ੍ਹੀ, ਰੀਨਾ ਦੇਵੀ, ਨਵਜੋਤ ਕੌਰ, ਹਰਜੀਤ ਕੌਰ, ਨਵਜੋਤ ਸ਼ਰਮਾ, ਕਰਿਸ਼ਮਾ ਬਾਲੀ, ਰਜਨੀ ਬਾਲਾ, ਰੇਖਾ ਸੂਦ ਅਤੇ ਨੀਲਮ ਮੈਡਮ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗੁਰਨੇਕ ਸਿੰਘ ਮੱਲ੍ਹੀ ਨੇ ਸਮੂਹ ਸਟਾਫ ਦੀ ਸਖ਼ਤ ਮਿਹਨਤ ਦੇ ਲਈ ਪ੍ਰਸੰਸਾ ਕੀਤੀ ਅਤੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਕੌਲਗੜ੍ਹ ਵਿਖੇ ਤੰਬਾਕੂ ਮੁਕਤ ਅਭਿਆਨ ਤਹਿਤ ਜਾਗਰੂਕ ਕੀਤਾ ਅਗਲੀ ਖ਼ਬਰ ਕੇ.ਵੀ.ਕੇ. ਲੰਗੜੋਆ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਖੇਤ ਬਚਾਓ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।