22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ- ਢਿੱਲੋਂ

ਉਸਮਾਨਪੁਰ, 22 ਨਵੰਬਰ (ਸੰਦੀਪ ਮਝੂਰ)- ਲੋਕ ਸੂਬੇ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨਿਸ਼ਾਨਬੀਰ ਸਿੰਘ ਢਿੱਲੋਂ ਸਰਪੰਚ ਭੀਣ ਅਤੇ ਮੈਂਬਰ ਯੂਥ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਅੱਜ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆਏ ਹੋਏ ਹਨ।

ਅਜੀਤ ਡੈਸਕ 23-11-2026
ਉਸਮਾਨਪੁਰ, 22 ਨਵੰਬਰ (ਸੰਦੀਪ ਮਝੂਰ)- ਲੋਕ ਸੂਬੇ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨਿਸ਼ਾਨਬੀਰ ਸਿੰਘ ਢਿੱਲੋਂ ਸਰਪੰਚ ਭੀਣ ਅਤੇ ਮੈਂਬਰ ਯੂਥ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਅੱਜ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆਏ ਹੋਏ ਹਨ। ਅੱਜ ਹਰ ਵਰਗ ਲੋਕਾਂ ਦੀ ਹਮਦਰਦ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸਤਾ ਵਿਚ ਦੇਖਣਾ ਚਾਹੁੰਦਾ ਹੈ। ਕਿਉਂਕਿ ਸੂਬੇ ਦਾ ਜਿੰਨਾ ਵੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਵਿੱਚ ਹੋਇਆ ਹੈ। ਉਹ ਸ਼ਾਇਦ ਹੀ ਕਦੀ ਹੋਇਆ ਹੋਵੇ। ਲੋਕ ਇਸੇ ਕਰਕੇ ਅੱਜ ਧੜਾਧੜ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਉਨ੍ਹਾਂ ਨੂੰ ਪੂਰਨ ਭਰੋਸਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਹੁਮਤ ਹਾਸਲ ਕਰੇਗੀ।
ਪਿਛਲੀ ਖ਼ਬਰ ਸੜੋਆ ਵਿਖੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਬਾਬਾ ਬੁੰਗਾ ਸਾਹਿਬ ਬੰਗਾ ਵਿਖੇ ਚਾਹ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।