24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ

ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

ਅਜੀਤ ਡੈਸਕ 24-11-2026
ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਲੰਗੜੋਆ ਤੋਂ ਪਿੰਡ ਭਾਨ ਮਜਾਰਾ ਵੱਲ੍ਹ ਨੂੰ ਜਾ ਰਹੀ ਸੀ ਤੇ ਜਦੋਂ ਪੁਲਿਸ ਹਾਈ-ਵੇ ਤੋਂ ਥੋੜਾ ਪਿੱਛੇ ਹੀ ਸੀ ਤਾਂ ਉਹਨਾਂ ਨੂੰ ਇੱਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ। ਉਸ ਸ਼ੱਕੀ ਨੌਜਵਾਨ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਸੰਜੀਵ ਕੁਮਾਰ ਉਰਫ਼ ਬਿੱਲਾ ਪੁੱਤਰ ਪਰਮਿੰਦਰ ਕੁਮਾਰ ਵਾਸੀ ਬਰਨਾਲਾ, ਥਾਣਾ ਸਿਟੀ ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ, ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੱਲੀਆਂ ਕਲਾਂ ਲਾਗੇ ਦਿਨ- ਦਿਹਾੜੇ ਔਰਤ ’ਤੇ ਹੋਇਆ ਹਮਲਾ ਅਗਲੀ ਖ਼ਬਰ ਵਾਰਿਸ ਪੰਜਾਬ ਪਾਰਟੀ ਵਰਕਰਾਂ ਵਲੋਂ ਚੋਣਾਂ ਸੰਬੰਧੀ ਗਦਾਣੀ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।