24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦਿਆਲਾ ਵਿਖੇ ਅੱਖਾਂ ਦੇ ਆਪ੍ਰੇਸ਼ਨ ਦਾ ਕੈਂਪ ਲਗਾਇਆ

ਸੜੋਆ, 23 ਨਵੰਬਰ (ਸਹੂੰਗੜਾ)-ਪਿੰਡ ਦਿਆਲਾ ਵਿਖੇ ਮਿਸਤਰੀ ਅਜੀਤ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਲੋੜਵੰਦਾਂ ਲਈ ਅੱਖਾਂ ਦਾ ਆਪਰੇਸ਼ਨ ਕੈਂਪ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਨਵਦੀਪ ਅੱਖਾਂ ਦਾ ਹਸਪਤਾਲ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ। ਡਾਕਟਰ ਦੀਪਕ ਪਾਂਡੇ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਿਰਫ 20 ਮਰੀਜ਼ਾਂ ਦੇ ਅੱਖਾਂ ਦੇ ਆਪਰੇਸ਼ਨ ਕਰਕੇ ਉਹਨਾਂ ਦੇ ਲੈਂਜ ਪਾਏ ਜਾਣਗੇ।

ਅਜੀਤ ਡੈਸਕ 24-11-2026
ਸੜੋਆ, 23 ਨਵੰਬਰ (ਸਹੂੰਗੜਾ)-ਪਿੰਡ ਦਿਆਲਾ ਵਿਖੇ ਮਿਸਤਰੀ ਅਜੀਤ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਲੋੜਵੰਦਾਂ ਲਈ ਅੱਖਾਂ ਦਾ ਆਪਰੇਸ਼ਨ ਕੈਂਪ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਨਵਦੀਪ ਅੱਖਾਂ ਦਾ ਹਸਪਤਾਲ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ। ਡਾਕਟਰ ਦੀਪਕ ਪਾਂਡੇ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਿਰਫ 20 ਮਰੀਜ਼ਾਂ ਦੇ ਅੱਖਾਂ ਦੇ ਆਪਰੇਸ਼ਨ ਕਰਕੇ ਉਹਨਾਂ ਦੇ ਲੈਂਜ ਪਾਏ ਜਾਣਗੇ। ਇਸ ਕੈਂਪ ਦਾ ਸਾਰਾ ਪ੍ਰਬੰਧ ਮਿਸਤਰੀ ਅਜੀਤ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕਰਨੈਲ ਸਿੰਘ, ਹਰਜੀਤ ਸਿੰਘ ਸੈਕਟਰੀ, ਜਤਿੰਦਰ ਸਿੰਘ ਸਾਬਕਾ ਸਰਪੰਚ ਦਿਆਲਾ, ਚੁਹੜ ਸਿੰਘ, ਜਥੇਦਾਰ ਜਸਦੇਵ ਸਿੰਘ, ਨੰਬਰਦਾਰ ਬਲਜਿੰਦਰ ਸਿੰਘ, ਸਰਬਜੀਤ ਸਿੰਘ ਰਾਣਾ ਪ੍ਰਧਾਨ ਗੁਰਦੁਆਰਾ ਰਵਿਦਾਸ ਸਭਾ, ਦਿਲਾਵਰ ਸਿੰਘ, ਸਰਬਜੀਤ ਕੌਰ, ਰਾਜਵੀਰ ਕੌਰ, ਸੱਤਿਆ ਦੇਵੀ, ਬਿਮਲਾ ਦੇਵੀ, ਲਵਪ੍ਰੀਤ ਕੌਰ, ਆਸ਼ਾ ਦੇਵੀ ਅਤੇ ਆਕਾਸ਼ ਕੁਮਾਰ ਆਦਿ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ - ਜਗਜੀਤ ਸਿੰਘ ਬਲਾਕੀਪੁਰ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਲੋਕ ਅਦਾਲਤ ’ਚ ਚੈੱਕ ਬਾਊਂਸ ਦੇ 26 ਮਾਮਲਿਆਂ ਦਾ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।