23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਗਰ ਕੀਰਤਨ ਦੌਰਾਨ ਗੁਰੂ ਨਾਨਕ ਇਲੈਕਟ੍ਰੋਨਿਕਸ ਨੇ ਲਗਾਇਆ ਲੱਡੂਆਂ ਦਾ ਲੰਗਰ

ਬਲਾਚੌਰ, 23 ਨਵੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਗੁਰੂ ਨਾਨਕ ਇਲੈਕਟ੍ਰੋਨਿਕਸ ਬਲਾਚੌਰ ਵਲੋਂ ਲੱਡੂਆਂ ਦਾ ਲੰਗਰ ਲਗਾਇਆ ਗਿਆ। ਨਗਰ ਕੀਰਤਨ ’ਚ ਸ਼ਾਮਿਲ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਬੜੇ ਪਿਆਰ ਅਤੇ ਸਤਿਕਾਰ ਨਾਲ ਲੱਡੂਆਂ ਦਾ ਪ੍ਰਸ਼ਾਦ ਵਰਤਾਇਆ ਗਿਆ।

ਅਜੀਤ ਡੈਸਕ 24-11-2026
ਬਲਾਚੌਰ, 23 ਨਵੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਗੁਰੂ ਨਾਨਕ ਇਲੈਕਟ੍ਰੋਨਿਕਸ ਬਲਾਚੌਰ ਵਲੋਂ ਲੱਡੂਆਂ ਦਾ ਲੰਗਰ ਲਗਾਇਆ ਗਿਆ। ਨਗਰ ਕੀਰਤਨ ’ਚ ਸ਼ਾਮਿਲ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਬੜੇ ਪਿਆਰ ਅਤੇ ਸਤਿਕਾਰ ਨਾਲ ਲੱਡੂਆਂ ਦਾ ਪ੍ਰਸ਼ਾਦ ਵਰਤਾਇਆ ਗਿਆ। ਗੁਰੂ ਨਾਨਕ ਇਲੈਕਟ੍ਰੋਨਿਕਸ ਵਲੋਂ ਕੀਤੇ ਗਏ ਇਸ ਉਪਰਾਲੇ ਨੇ ਗੁਰੂ ਸਾਹਿਬ ਵਲੋਂ ਦਰਸਾਏ ਸੇਵਾ, ਸਿਮਰਨ ਅਤੇ ਵੰਡ ਛਕਣ ਦੇ ਸਿਧਾਂਤ ਨੂੰ ਅਮਲੀ ਰੂਪ ਵਿੱਚ ਪੇਸ਼ ਕੀਤਾ। ਇਸ ਮੌਕੇ ਸੰਗਤਾਂ ਨੇ ਗੁਰੂ ਨਾਨਕ ਇਲੈਕਟ੍ਰੋਨਿਕਸ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਨਗਰ ਕੀਰਤਨ ਦੌਰਾਨ ਸਤਿਨਾਮ-ਵਾਹਿਗੁਰੂ ਦੇ ਜਾਪ ਅਤੇ ਗੁਰਬਾਣੀ ਕੀਰਤਨ ਨਾਲ ਸਮੁੱਚਾ ਮਾਹੌਲ ਗੁਰੂ ਸਾਹਿਬ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਇਸ ਮੌਕੇ ਸਰਦਾਰ ਨਿਰਵੈਰ ਸਿੰਘ, ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਭੱਟੀ ਇਲੈਕਟ੍ਰੋਨਿਕਸ, ਗੁਰੂ ਨਾਨਕ ਇਲੈਕਟ੍ਰੋਨਿਕਸ ਦੇ ਸਮੁੱਚੇ ਸਟਾਫ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਰੱਤੇਵਾਲ ਪਹੁੰਚਣ ’ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।