27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੁਖਬੀਰ ਦੀ ਵਪਾਰੀਆਂ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ

ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਬੰਗਾ ਵਿਖੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਗਈ ਵਿਸ਼ੇਸ਼ ਮੀਟਿੰਗ ਜ਼ਰੂਰੀ ਰੁਝੇਵਿਆਂ ਕਾਰਨ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ।

ਅਜੀਤ ਡੈਸਕ 27-11-2026
ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਬੰਗਾ ਵਿਖੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਗਈ ਵਿਸ਼ੇਸ਼ ਮੀਟਿੰਗ ਜ਼ਰੂਰੀ ਰੁਝੇਵਿਆਂ ਕਾਰਨ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬੰਗਾ ਦੇ ਹਲਕਾ ਇੰਚਾਰਜ ਡਾ. ਸਤਵਿੰਦਰਪਾਲ ਸਿੰਘ ਬਿੱਟੂ ਅਤੇ ਜ਼ਿਲ੍ਹਾ ਪ੍ਰਧਾਨ (ਟ੍ਰੇਡ ਵਿੰਗ, ਨਵਾਂਸ਼ਹਿਰ) ਸ. ਜਸਮੀਤ ਸਿੰਘ ਅਵੀ ਨਾਰੰਗ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਅਚਾਨਕ ਐੱਨ.ਡੀ.ਏ. ਦੀ ਇੱਕ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਜਾਣਾ ਪੈ ਰਿਹਾ ਹੈ। ਇਸ ਜ਼ਰੂਰੀ ਰੁਝੇਵੇਂ ਕਾਰਨ ਬੰਗਾ ਵਿਖੇ ਵਪਾਰੀਆਂ ਨਾਲ ਹੋਣ ਵਾਲੀ ਮੀਟਿੰਗ ਨੂੰ ਫਿਲਹਾਲ ਅੱਗੇ ਪਾਉਣਾ ਪਿਆ ਹੈ।
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ ਨਵਾਂਸ਼ਹਿਰ ’ਚ ਵਤਸਲਾ ਗੁਪਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।