27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਭਾਜਪਾ ਦਾ ਗੱਠਜੋੜ ਸਿਰਜੇਗਾ ਨਵਾਂ ਇਤਿਹਾਸ-ਨਾਨੋਵਾਲ

ਟੱਪਰੀਆਂ ਖੁਰਦ, 26 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸਾਬਕਾ ਸਰਪੰਚ ਅਸ਼ੋਕ ਕੁਮਾਰ ਨਾਨੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਨਵਾਂ ਇਤਿਹਾਸ ਸਿਰਜੇਗਾ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਗੱਠਜੋੜ ਦਾ ਰਸਮੀ ਐਲਾਨ ਹੋਣਾ ਪੰਜਾਬ ਦੀ ਸਿਆਸਤ ਲਈ ਅਹਿਮ ਘਟਨਾਕ੍ਰਮ ਹੈ।

ਅਜੀਤ ਡੈਸਕ 27-11-2026
ਟੱਪਰੀਆਂ ਖੁਰਦ, 26 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸਾਬਕਾ ਸਰਪੰਚ ਅਸ਼ੋਕ ਕੁਮਾਰ ਨਾਨੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਨਵਾਂ ਇਤਿਹਾਸ ਸਿਰਜੇਗਾ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਗੱਠਜੋੜ ਦਾ ਰਸਮੀ ਐਲਾਨ ਹੋਣਾ ਪੰਜਾਬ ਦੀ ਸਿਆਸਤ ਲਈ ਅਹਿਮ ਘਟਨਾਕ੍ਰਮ ਹੈ। ਨਾਨੋਵਾਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਕਈ ਦਹਾਕਿਆਂ ਪੁਰਾਣਾ ਹੈ ਅਤੇ ਦੋਵਾਂ ਪਾਰਟੀਆਂ ਨੇ ਪਹਿਲਾਂ ਵੀ ਮਿਲ ਕੇ ਪੰਜਾਬ ਦੀ ਸੇਵਾ ਕੀਤੀ ਹੈ। ਸਾਲ 2020 ਵਿੱਚ ਵੱਖ ਹੋਣ ਤੋਂ ਬਾਅਦ ਛੇ ਸਾਲਾਂ ਬਾਅਦ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਵਰਕਰਾਂ ਲਈ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ, ਕਿਸਾਨਾਂ, ਵਪਾਰੀਆਂ ਅਤੇ ਹਰ ਵਰਗ ਦੇ ਹਿੱਤਾਂ ਦੀ ਗੱਲ ਕਰਦਾ ਆਇਆ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ।
ਪਿਛਲੀ ਖ਼ਬਰ ਪੀ.ਐਮ.ਸਕੂਲ ਮੁਕੰਦਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਬੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।