27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੀ.ਐਮ.ਸਕੂਲ ਮੁਕੰਦਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ

ਮੁਕੰਦਪੁਰ, 26 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ.

ਸੰਵਿਧਾਨ ਦਿਵਸ ਮਨਾਏ ਜਾਣ ਸਮੇਂ ਜਾਣਕਾਰੀ ਪ੍ਰਾਪਤ ਕਰਦੇ ਵਿਦਿਆਰਥੀ। ਤਸਵੀਰ : ਢੀਂਡਸਾ a 27-11-2026
ਮੁਕੰਦਪੁਰ, 26 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਨਿਰਮਾਣ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਮੈਡਮ ਗੁਰਪ੍ਰੀਤ ਕੌਰ ਵਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ। ਇਸ ਉਪਰੰਤ ਬੁਲਾਰਿਆਂ ਜਸਵਿੰਦਰ ਕੌਰ, ਰਣ ਬਹਾਦਰ ਅਤੇ ਡਾ. ਇੰਦਰਜੀਤ ਪਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਵਿਧਾਨ ਦੇ ਮੂਲ ਸਿਧਾਂਤਾਂ, ਲੋਕਤੰਤਰ, ਸਮਾਨਤਾ, ਆਜ਼ਾਦੀ, ਭਾਈਚਾਰੇ ਅਤੇ ਨਿਆਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਵਿਵਸਥਾ ਦੀ ਨੀਂਹ ਹੈ। ਹਰ ਨਾਗਰਿਕ ਨੂੰ ਸੰਵਿਧਾਨ ਵੱਲੋਂ ਦਿੱਤੇ ਅਧਿਕਾਰਾਂ ਦੀ ਜਾਣਕਾਰੀ ਹੋਣ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਪਾਲਣਾ ਵੀ ਪੂਰੀ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਮੂਲ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਤਾਂ ਜੋ ਉਹ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣ ਸਕਣ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ, ਰਾਸ਼ਟਰੀ ਏਕਤਾ, ਸਮਾਨਤਾ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਪਰਵੀਨ ਕੌਰ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਕੁਲਬੀਰ ਸਿੰਘ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਮੁੰਦੜਾ ਵਿਖੇ ਗੁਰੂ ਰਵਿਦਾਸ ਜੀ ਦੀ ਯਾਦ ’ਚ ਪਹੁੰਚੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਭਾਜਪਾ ਦਾ ਗੱਠਜੋੜ ਸਿਰਜੇਗਾ ਨਵਾਂ ਇਤਿਹਾਸ-ਨਾਨੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।