28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਦੇ ਬਾਹਰ ਦੁੱਧ ਡੋਲ੍ਹ ਕੇ ਪਸ਼ੂ ਪਾਲਕਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ

ਨਵਾਂਸ਼ਹਿਰ , 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਪਸ਼ੂ ਪਾਲਕਾਂ ਦਾ ਗੁੱਸਾ ਹੁਣ ਸੜਕਾਂ ’ਤੇ ਆ ਗਿਆ ਹੈ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.

ਨਵਾਂਸ਼ਹਿਰ ਵਿਖੇ ਪਸ਼ੂ ਪਾਲਕ ਦੁੱਧ ਡੋਲ੍ਹ ਕੇ ਰੋਸ ਪ੍ਰਦਰਸ਼ਨ ਕਰਨ ਸਮੇਂ। ਨਾਲ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਸਮੇਂ। 28-11-2026
ਨਵਾਂਸ਼ਹਿਰ , 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਪਸ਼ੂ ਪਾਲਕਾਂ ਦਾ ਗੁੱਸਾ ਹੁਣ ਸੜਕਾਂ ’ਤੇ ਆ ਗਿਆ ਹੈ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ.ਏ) ਪੰਜਾਬ ਦੇ ਸੱਦੇ ’ਤੇ ਪਸ਼ੂ ਪਾਲਕਾਂ ਨੇ ਡੀ.ਸੀ ਦਫ਼ਤਰ ਨਵਾਂਸ਼ਹਿਰ ਦੇ ਬਾਹਰ ਦੁੱਧ ਡੋਲ੍ਹ ਕੇ ਆਪਣੇ ਰੋਸ ਦਾ ਜ਼ੋਰਦਾਰ ਪ੍ਰਗਟਾਵਾ ਕੀਤਾ। ਪਸ਼ੂ ਪਾਲਕਾਂ ਦਾ ਕਹਿਣਾ ਹੈ ਕਿ ਲਗਾਤਾਰ ਵਧ ਰਹੀ ਮਹਿੰਗਾਈ, ਪਸ਼ੂਆਂ ਦੀ ਖੁਰਾਕ, ਚਾਰਾ, ਦਵਾਈਆਂ ਅਤੇ ਹੋਰ ਖਰਚਿਆਂ ਨੇ ਉਨ੍ਹਾਂ ਦੀ ਕਮਰ ਤੋੜ ਦਿੱਤੀ ਹੈ, ਪਰ ਦੁੱਧ ਦਾ ਰੇਟ ਅਜੇ ਵੀ ਉਹੀ ਪੁਰਾਣਾ ਹੈ। ਇਸੇ ਕਰਕੇ ਉਹ ਹੁਣ ਮਜ਼ਬੂਰ ਹੋ ਕੇ ਸੜਕਾਂ ’ਤੇ ਉਤਰੇ ਹਨ। ਇਸ ਮੌਕੇ ਪਸ਼ੂ ਪਾਲਕਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਦੁੱਧ ਦਾ ਰੇਟ ਇੱਕਦਮ 14 ਰੁਪਏ ਪ੍ਰਤੀ ਲੀਟਰ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪਸ਼ੂ ਪਾਲਕਾਂ ਨੂੰ ਬਚਾਉਣਾ ਚਾਹੁੰਦੀ ਹੈ ਤਾਂ ਦੁੱਧ ਦਾ ਵਾਜਿਬ ਰੇਟ ਦੇਣਾ ਹੀ ਪਵੇਗਾ, ਨਹੀਂ ਤਾਂ ਪੰਜਾਬ ਵਿੱਚ ਡੇਅਰੀ ਫਾਰਮਿੰਗ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਪਸ਼ੂ ਪਾਲਕਾਂ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੀ ਸ਼ੂਟਿੰਗ ਪਾਲਿਸੀ ਨੂੰ ਬੰਦ ਕੀਤਾ ਜਾਵੇ, ਕਿਉਂਕਿ ਇਸ ਨਾਲ ਪਸ਼ੂ ਪਾਲਕਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਪੀ.ਡੀ.ਐਫ.ਏ ਪੰਜਾਬ ਦੇ ਕਾਰਜਕਾਰਨੀ ਕਮੇਟੀ ਮੈਂਬਰ ਰਾਮ ਪਾਲ ਸਰਪੰਚ ਹਸਨਪੁਰ ਕਲਾਂ ਨੇ ਦੱਸਿਆ ਕਿ ਪੰਜਾਬ ਵਿੱਚ ਦੁੱਧ ਉਤਪਾਦਨ ਅਤੇ ਡੇਅਰੀ ਦਾ ਕੰਮ ਕਰਨ ਵਾਲੇ ਕਿਸਾਨ ਜਾਂ ਪਸ਼ੂ ਪਾਲਕ ਲਗਾਤਾਰ ਘਾਟੇ ਵਿੱਚ ਚੱਲ ਰਹੇ ਹਨ। ਕਈ ਪਸ਼ੂ ਪਾਲਕ ਕਰਜ਼ੇ ਹੇਠ ਦੱਬੇ ਹੋਏ ਹਨ ਅਤੇ ਆਪਣੇ ਫਾਰਮ ਬੰਦ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਅਤੇ ਮਿਲਕਫੈੱਡ ਵੱਲੋਂ ਦੁੱਧ ਦੇ ਰੇਟ ਵਿੱਚ ਸਿਰਫ਼ 4 ਤੋਂ 6 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਊਠ ਦੇ ਮੂੰਹ ਵਿੱਚ ਜੀਰੇ ਵਾਲੀ ਗੱਲ ਹੈ। ਇਸ ਨਾਲ ਪਸ਼ੂ ਪਾਲਕਾਂ ਨੂੰ ਕੋਈ ਰਾਹਤ ਨਹੀਂ ਮਿਲੀ। ਰਾਮਪਾਲ ਸਰਪੰਚ ਹਸਨਪੁਰ ਕਲਾਂ ਨੇ ਸਾਫ਼ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ 5 ਦਸੰਬਰ 2026 ਤੱਕ ਨਾ ਮੰਨੀਆਂ ਤਾਂ ਉਹ 5 ਦਸੰਬਰ ਤੋਂ ਬਾਅਦ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕ ਹੁਣ ਪਿੱਛੇ ਨਹੀਂ ਹਟਣਗੇ ਅਤੇ ਆਪਣੇ ਹੱਕਾਂ ਲਈ ਆਖਰੀ ਦਮ ਤੱਕ ਲੜਨਗੇ। ਰੋਸ ਪ੍ਰਦਰਸ਼ਨ ਦੌਰਾਨ ਪਸ਼ੂ ਪਾਲਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਅਤੇ ਸਰਕਾਰ ਤੋਂ ਤੁਰੰਤ ਫੈਸਲਾ ਲੈਣ ਦੀ ਮੰਗ ਕੀਤੀ। ਇਸ ਮੌਕੇ ਪੀ.ਡੀ.ਐਫ.ਏ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਜਸਵਿੰਦਰ ਸਿੰਘ, ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਬਲਾਕ ਬਲਾਚੌਰ ਪ੍ਰਧਾਨ ਜਗਤਾਰ ਸਿੰਘ, ਬਲਾਕ ਸੜੋਆ ਪ੍ਰਧਾਨ ਪ੍ਰੀਤ ਸਿੰਘ, ਬਲਾਕ ਬੰਗਾ ਪ੍ਰਧਾਨ ਜਸਕਰਨ ਸਿੰਘ ਅਤੇ ਸਮੂਹ ਡੇਅਰੀ ਫਾਰਮਰ ਹਾਜ਼ਰ ਸਨ।
ਪਿਛਲੀ ਖ਼ਬਰ ਸਵੇਰੇ ਸ਼ਾਮ ਲਗਦੇ ਬਿਜਲੀ ਦੇ ਕੱਟਾਂ ਤੋਂ ਲੋਕ ਡਾਢੇ ਖਫਾ ਅਗਲੀ ਖ਼ਬਰ ਪੰਜਾਬ ਸਰਕਾਰ ਵਿਰੁੱਧ ਮਕਸੂਦਪੁਰ-ਸੂੰਢ ਦਾਣਾ ਮੰਡੀ ਵਿਖੇ ਪੱਲੇਦਾਰਾਂ ਵਲੋਂ ਜੋਰਦਾਰ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।