29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਢਾਹਾਂ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਜਾਏ ਗਏ ਦੀਵਾਨ ਵਿੱਚ ਭਾਈ ਗੁਰਦੇਵ ਸਿੰਘ ਆਸਟਰੇਲੀਆ ਵਾਲਿਆਂ ਦੇ ਕੀਰਤਨੀ ਜਥੇ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਾਮ ਸਿਮਰਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਅਜੀਤ ਡੈਸਕ 29-11-2026
ਨਵਾਂਸ਼ਹਿਰ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਜਾਏ ਗਏ ਦੀਵਾਨ ਵਿੱਚ ਭਾਈ ਗੁਰਦੇਵ ਸਿੰਘ ਆਸਟਰੇਲੀਆ ਵਾਲਿਆਂ ਦੇ ਕੀਰਤਨੀ ਜਥੇ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਾਮ ਸਿਮਰਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਅਲਾਈਡ ਹੈਲਥ ਕੇਅਰ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਭਰੀ। ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਮਾਗਮ ਵਿੱਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਇਕੱਤਰ ਹੋਈਆਂ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿਲੋਂ ਵਧਾਈ ਦਿੱਤੀ। ਸਮਾਗਮ ਦੌਰਾਨ ਸਤਨਾਮ ਸਿੰਘ ਲਾਦੀਆਂ ਅਤੇ ਭਾਈ ਜੋਗਾ ਸਿੰਘ ਨੇ ਸਟੇਜ ਸੰਚਾਲਨਾ ਕੀਤਾ । ਇਸ ਮੌਕੇ ਡਾ. ਸੁਖਵਿੰਦਰ ਸੁੱਖੀ ਵਿਧਾਇਕ ਬੰਗਾ, ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਡਾ. ਸਤਵਿੰਦਰ ਪਾਲ ਸਿੰਘ ਬਿੱਟੂ, ਪਰਮਜੀਤ ਸਿੰਘ ਸਾਬਕਾ ਐਸ.ਪੀ., ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਖਜ਼ਾਨਚੀ ਟਰੱਸਟ, ਦਰਸ਼ਨ ਸਿੰਘ ਮਾਹਿਲ ਟਰੱਸਟ ਮੈਂਬਰ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ, ਇੰਦਰਜੀਤ ਸਿੰਘ ਵਾਰੀਆ ਮੁੱਖ ਸੇਵਾਦਾਰ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਤਰਲੋਚਨ ਸਿੰਘ ਵਾਰੀਆ, ਕੰਵਰ ਰਾਜਮਿੰਦਰ ਸਿੰਘ ਢਾਹਾਂ, ਸੋਹਣ ਲਾਲ ਢੰਡਾ, ਨਵਦੀਪ ਸਿੰਘ ਅਨੋਖਰਵਾਲ, ਮਹਿੰਦਰ ਸਿੰਘ ਢਾਹਾਂ, ਜਥੇਦਾਰ ਤਰਲੋਕ ਸਿੰਘ ਫਲੋਰਾ ਹੀਉਂ, ਬਲਵੀਰ ਸਿੰਘ ਕੰਗਰੌੜ, ਬਹਾਦਰ ਸਿੰਘ ਮਜਾਰੀ, ਜੋਗਾ ਸਿੰਘ ਖਾਨਪੁਰ, ਸਤਨਾਮ ਸਿੰਘ ਢਾਹਾਂ, ਮਾਸਟਰ ਗੁਰਚਰਨ ਸਿੰਘ ਬਸਿਆਲਾ, ਸਰਬਇੰਦਰ ਸਿੰਘ ਠੀਂਡਾ, ਡਾ. ਗਗਨਦੀਪ ਸਿੰਘ ਨਵਾਂਸ਼ਹਿਰ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਜਸਬੀਰ ਸਿੰਘ ਨੂਰਪੁਰ, ਡਾ. ਹਰਮੇਸ਼ ਘਟਾਰੋਂ, ਗਿਆਨੀ ਮੇਹਰ ਸਿੰਘ ਸਕੋਹਪੁਰ, ਸੁਖਵਿੰਦਰ ਸਿੰਘ ਗੋਬਿੰਦਪੁਰ, ਦਵਿੰਦਰ ਸਿੰਘ ਕਲਸੀ, ਭਾਈ ਸਤਨਾਮ ਸਿੰਘ ਢਾਹਾਂ, ਸੁਰਿੰਦਰ ਸਿੰਘ ਮਾਨ, ਰਾਜਿੰਦਰ ਸਿੰਘ ਢੰਢਵਾੜ, ਸੁਰਿੰਦਰ ਸਿੰਘ ਬਾਹੜੋਵਾਲ, ਸੰਦੀਪ ਸਿੰਘ ਢਾਹਾਂ, ਗੁਰਨਾਮ ਸਿੰਘ ਢਾਹਾਂ, ਰਸ਼ਪਾਲ ਸਿੰਘ ਲਾਦੀਆਂ, ਹਰਜੀਤ ਸਿੰਘ ਮਨੈਜਰ ਗੁ: ਚਰਨ ਕੰਵਲ ਸਾਹਿਬ ਬੰਗਾ, ਰੇਸ਼ਮ ਸਿੰਘ ਨਵਾਂਸ਼ਹਿਰ, ਰਾਜਿੰਦਰ ਸਿੰਘ ਹੀਂਉਂ, ਸੁਰਜੀਤ ਸਿੰਘ ਕਲੇਰਾਂ, ਰਣਵੀਰ ਸਿੰਘ ਕਟਾਰੀਆਂ, ਡਾ. ਸੁਖਵਿੰਦਰ ਸਿੰਘ ਕਲਸੀ, ਦਵਿੰਦਰ ਸਿੰਘ ਕਲਸੀ, ਜੋਗਿੰਦਰ ਸਿੰਘ ਅਰੋੜਾ, ਪਰਮਜੀਤ ਸਿੰਘ, ਕਸ਼ਮੀਰ ਸਿੰਘ, ਨੰਬਰਦਾਰ ਸਵਰਨ ਸਿੰਘ ਕਾਹਮਾ, ਕਮਲਜੀਤ ਸਿੰਘ ਬੱਲੋਵਾਲ, ਮਨਜਿੰਦਰ ਸਿੰਘ ਮੋਰੋਂ, ਪਰਮਜੀਤ ਸਿੰਘ ਘੁੰਮਣਾ, ਹਰਦੀਪ ਸਿੰਘ ਜੱਬੋਵਾਲ, ਬਲਦੇਵ ਸਿੰਘ ਜੱਸੋਮਜਾਰਾ, ਕੁਲਵਿੰਦਰ ਸਿੰਘ ਲਾਡੀ, ਕੁਲਜਿੰਦਰਜੀਤ ਸਿੰਘ ਸੋਢੀ, ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ, ਦਲਜੀਤ ਸਿੰਘ, ਗੁਦਾਵਰ ਸਿੰਘ, ਬਾਬੂ ਮਹਿੰਦਰਪਾਲ, ਸੁਰਜੀਤ ਸਿੰਘ, ਗੁਰਦਿਆਲ ਸਿੰਘ ਰਾਏ ਯੂ. ਕੇ, ਅਵਤਾਰ ਸਿੰਘ ਰਾਏ, ਹਰਮਨਪ੍ਰੀਤ ਕੌਰ, ਬਲਜਿੰਦਰ ਕੌਰ ਬਾਹੜੋਵਾਲ, ਸਰਬਜੀਤ ਕੌਰ ਜੰਡਿਆਲਾ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਰਮਨਦੀਪ ਕੌਰ ਕੰਗ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਵਨੀਤਾ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਡਾ. ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਆਦਿ ਨੇ ਵੀ ਹਾਜ਼ਰੀਆਂ ਭਰੀਆਂ।
ਪਿਛਲੀ ਖ਼ਬਰ 2027 ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ਯਕੀਨੀ-ਸੁਰੇਸ਼ ਚੰਦੇਲ, ਸੰਜੀਵ ਮਿਨਹਾਸ ਅਗਲੀ ਖ਼ਬਰ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।