30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲ ਅਕੈਡਮੀ ਚੱਕ ਮੰਡੇਰ ’ਚ ਪ੍ਰਕਾਸ਼ ਪੁਰਬ ਮਨਾਇਆ

ਬਹਿਰਾਮ, 29 ਨਵੰਬਰ (ਨਛੱਤਰ ਸਿੰਘ ਬਹਿਰਾਮ) -ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੱਕ ਮੰਡੇਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਕਵਿਤਾਵਾਂ ਰਾਹੀਂ ਗੁਰੂ ਸਾਹਿਬ ਦੀ ਉਸਤਤ ਕੀਤੀ ।

ਅਜੀਤ ਡੈਸਕ 30-11-2026
ਬਹਿਰਾਮ, 29 ਨਵੰਬਰ (ਨਛੱਤਰ ਸਿੰਘ ਬਹਿਰਾਮ) -ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੱਕ ਮੰਡੇਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਕਵਿਤਾਵਾਂ ਰਾਹੀਂ ਗੁਰੂ ਸਾਹਿਬ ਦੀ ਉਸਤਤ ਕੀਤੀ । ਸਮਾਗਮ ਵਿੱਚ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਤੋਂ ਬਾਬਾ ਨੌਰੰਗ ਸਿੰਘ, ਜ਼ੋਨਲ ਨਿਰਦੇਸ਼ਕ ਅਸ਼ੋਕ ਕੁਮਾਰ, ਹੇਮਲਤਾ, ਸੁਰਜੀਤ ਸਿੰਘ, ਗੁਰਦੁਆਰਾ ਸਿੰਘ ਸਭਾ ਬਾਲਾ ਚੌਕ ਫਗਵਾੜਾ ਦੇ ਪ੍ਰਧਾਨ ਮੋਹਨ ਸਿੰਘ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਦੇ ਪ੍ਰਧਾਨ ਸਤਬੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਮਨਿੰਦਰਪਾਲ ਕੌਰ ਨੇ ਸਮੂਹ ਮਹਿਮਾਨਾਂ ਤੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ।
ਪਿਛਲੀ ਖ਼ਬਰ ਸਾਲਾਨਾ ਜੋੜ ਮੇਲੇ ਆਪਸ ਵਿਚ ਭਾਈਚਾਰਕ ਸਾਂਝ ਵਧਾਉਂਦੇ ਹਨ- ਸਾਈਂ ਬਿੱਲੇ ਸ਼ਾਹ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਚਾਲਕ ਫੇਟ ਮਾਰ ਕੇ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।