ਨੌਰਾ ਵਿਖੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਦੀ ਸ਼ੁਰੂਆਤ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲਿਆਂ ਨੇ ਕੀਤੀ
ਪੱਲੀ ਝਿੱਕੀ, 29 ਨਵੰਬਰ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟਰਾਂਟੋ) ਕੈਨੇਡਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲਿਆਂ ਨੇ ਅਰਦਾਸ ਕਰਨ ਉਪਰੰਤ ਸ: ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਅਤੇ ਡਾ: ਦੇਵ ਅਸ਼ੀਸ਼ ਸੇਠ ਦੀ ਟੀਮ ਨੂੰ ਸਿਰੋਪਾ ਦੇ ਕੇ ਕੈਂਪ ਦੀ ਸ਼ੁਰੂਆਤ ਕੀਤੀ ਗਈ।
ਪੱਲੀ ਝਿੱਕੀ, 29 ਨਵੰਬਰ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟਰਾਂਟੋ) ਕੈਨੇਡਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲਿਆਂ ਨੇ ਅਰਦਾਸ ਕਰਨ ਉਪਰੰਤ ਸ: ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਅਤੇ ਡਾ: ਦੇਵ ਅਸ਼ੀਸ਼ ਸੇਠ ਦੀ ਟੀਮ ਨੂੰ ਸਿਰੋਪਾ ਦੇ ਕੇ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲਿਆ ਨੇ ਮਰੀਜ਼ਾਂ ਨੂੰ ਦੱਸਿਆ ਕਿ ਲੋੜਵੰਦ ਬਜ਼ੁਰਗਾਂ ਦੀਆਂ ਅੱਖਾਂ ਦੀ ਰੌਸ਼ਨੀ ਦੇ ਕੇ ਨਵੀਂ ਜ਼ਿੰਦਗੀ ਜਿਉਣ ਲਈ ਸ: ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਵਲੋਂ ਉਪਰਾਲਾ ਕੀਤਾ ਜਾਂਦਾ ਹੈ। ਬਾਬਾ ਸਤਨਾਮ ਸਿੰਘ ਨੇ ਕਿਹਾ ਕਿ ਇਹੋ ਜਿਹੇ ਨੇਕ ਕੰਮ ਕੋਈ ਭਾਗਾਂ ਵਾਲਾ ਹੀ ਇਨਸਾਨ ਕਰਵਾ ਸਕਦਾ ਹੈ। ਇਸ ਕੈਂਪ ਦੌਰਾਨ ਡਾ: ਦੇਵ ਅਸ਼ੀਸ਼ ਸੇਠ ਅਤੇ ਸੇਠ ਪ੍ਰਤਾਪ ਅੱਖਾਂ ਦਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੀ ਟੀਮ ਵੱਲੋਂ ਕੈਂਪ ਵਿੱਚ ਪਹੁੰਚੇ ਹੋਏ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਕੈਂਪ ਵਿੱਚ 170 ਲੋੜਵੰਦ ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਸ ਦੌਰਾਨ 70 ਮਰੀਜ਼ਾਂ ਦੀ ਲੈਂਜ ਪਾਉਣ ਲਈ ਚੋਣ ਕੀਤੀ ਤੇ ਮਰੀਜ਼ਾਂ ਦੇ ਬੰਗਾ ਵਿਖੇ ਮੁਫਤ ਲੈਂਜ ਪਾਏ ਗਏ। ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਵੰਡੀਆਂ ਗਈਆਂ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੀ ਡਿਸਪੈਂਸਰੀ ਵਿੱਚ ਹਰ ਮਹੀਨੇ ਬੁੱਧਵਾਰ ਅਤੇ ਵੀਰਵਾਰ ਨੂੰ ਅੱਖਾਂ ਦੀ ਜਾਂਚ ਕਰਕੇ ਲੈਂਜ ਪਾਏ ਜਾਂਦੇ ਹਨ। ਇਸ ਮੌਕੇ ਸਰਪੰਚ ਦਿਲਬਾਗ ਸਿੰਘ ਪਾਬਲਾ, ਸੁਖਜਿੰਦਰ ਸਿੰਘ ਆਜ਼ਾਦ ਪੰਚ, ਬਾਬਾ ਬਲਬੀਰ ਸਿੰਘ ਸੇਵਾਦਾਰ, ਸਿਮਰਨਜੀਤ ਸਿੰਘ, ਸੇਵਾਦਾਰ ਗੁਰਪ੍ਰੀਤ ਸਿੰਘ ਗੋਗੀ ਅਤੇ ਮਰੀਜ਼ ਆਦਿ ਹਾਜ਼ਰ ਸਨ।