29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਹੋਣਗੇ ਕਬੱਡੀ, ਵਾਲੀਬਾਲ ਤੇ ਅਥਲੈਟਿਕ ਮੁਕਾਬਲੇ

ਕਾਠਗੜ੍ਹ, 29 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਸੋਭੂਵਾਲ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲੇ 18, 19 ਅਤੇ 20 ਦਸੰਬਰ ਨੂੰ ਸੋਭੂਵਾਲ ਦੇ ਖੇਡ ਗਰਾਊਂਡ ਵਿਖੇ ਹੋਣਗੇ, ਜਿਨ੍ਹਾਂ ਵਿੱਚ ਕਬੱਡੀ, ਵਾਲੀਬਾਲ ਅਤੇ ਅਥਲੈਟਿਕ ਦੇ ਮੁਕਾਬਲੇ ਕਰਵਾਏ ਜਾਣਗੇ।

ਅਜੀਤ ਡੈਸਕ 30-11-2026
ਕਾਠਗੜ੍ਹ, 29 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਸੋਭੂਵਾਲ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲੇ 18, 19 ਅਤੇ 20 ਦਸੰਬਰ ਨੂੰ ਸੋਭੂਵਾਲ ਦੇ ਖੇਡ ਗਰਾਊਂਡ ਵਿਖੇ ਹੋਣਗੇ, ਜਿਨ੍ਹਾਂ ਵਿੱਚ ਕਬੱਡੀ, ਵਾਲੀਬਾਲ ਅਤੇ ਅਥਲੈਟਿਕ ਦੇ ਮੁਕਾਬਲੇ ਕਰਵਾਏ ਜਾਣਗੇ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਿਟਾਇਰਡ ਡੀ.ਐਸ.ਪੀ ਸਤਨਾਮ ਸਿੰਘ ਰਾਜੂਮਾਜਰਾ ਤੇ ਭਾਜਪਾ ਦੇ ਨੌਜਵਾਨ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਨੇ ਦੱਸਿਆ ਕਿ ਖੇਡ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ 1 ਦਸੰਬਰ ਨੂੰ ਸੋਭੂਵਾਲ ਦੇ ਖੇਡ ਗਰਾਊਂਡ ਵਿੱਚ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ। ਮੀਟਿੰਗ ਵਿੱਚ ਖੇਡ ਮੇਲੇ ਦੇ ਪ੍ਰਬੰਧਾਂ, ਟੀਮਾਂ ਦੀ ਰਜਿਸਟ੍ਰੇਸ਼ਨ, ਇਨਾਮਾਂ ਤੇ ਹੋਰ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਆਗੂਆਂ ਨੇ ਸਮੂਹ ਖਿਡਾਰੀਆਂ, ਖੇਡ ਪ੍ਰੇਮੀਆਂ ਤੇ ਹਲਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ 1 ਦਸੰਬਰ ਦੀ ਮੀਟਿੰਗ ਅਤੇ 18, 19 ਤੇ 20 ਦਸੰਬਰ ਦੇ ਖੇਡ ਮੇਲੇ ਵਿੱਚ ਹੁੰਮ-ਹੁਮਾ ਕੇ ਪਹੁੰਚਣ ਅਤੇ ਇਸ ਸਮਾਗਮ ਨੂੰ ਸਫ਼ਲ ਬਣਾਉਣ।
ਪਿਛਲੀ ਖ਼ਬਰ ਫਰਾਲਾ ਵਿਖੇ ਲੱਖਦਾਤਾ ਦੇ ਦਰਬਾਰ ’ਤੇ ਮੇਲਾ ਸ਼ੁਰੂ- ਪਰਮਜੀਤ ਕੌਰ ਅਗਲੀ ਖ਼ਬਰ ਨੌਰਾ ਵਿਖੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਦੀ ਸ਼ੁਰੂਆਤ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲਿਆਂ ਨੇ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।