23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

‘ ਮੀਰੀ ਪੀਰੀ ਖ਼ਾਲਸਾ’ ਮਾਰਚ 30 ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ-ਜਥੇਦਾਰ ਰਿਆ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ 23 ਅਗਸਤ ਨੂੰ ਸ਼ੁਰੂ ਹੋਣ ਵਾਲਾ ‘ਮੀਰੀ ਪੀਰੀ ਖ਼ਾਲਸਾ’ ਮਾਰਚ 30 ਅਗਸਤ ਦੀ ਸ਼ਾਮ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ। ਜਿਥੇ ਇਲਾਕੇ ਦੀਆਂ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਵਲੋਂ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦਾ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।

ਅਜੀਤ ਡੈਸਕ 23-08-2026
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ 23 ਅਗਸਤ ਨੂੰ ਸ਼ੁਰੂ ਹੋਣ ਵਾਲਾ ‘ਮੀਰੀ ਪੀਰੀ ਖ਼ਾਲਸਾ’ ਮਾਰਚ 30 ਅਗਸਤ ਦੀ ਸ਼ਾਮ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ। ਜਿਥੇ ਇਲਾਕੇ ਦੀਆਂ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਵਲੋਂ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦਾ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਜਥੇਦਾਰ ਰਿਆ ਨੇ ਦੱਸਿਆ ਕਿ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦੇ ਸਵਾਗਤ ਤੇ ਇਸ ਨਾਲ ਸੰਬੰਧਿਤ ਸਮੁੱਚੇ ਪ੍ਰਬੰਧਾਂ ਨੂੰ ਲੈ ਕੇ 24 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੀ ਸਾਂਝੀ ਇਕੱਤਰਤਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਸੱਦੀ ਗਈ ਹੈ। ਮੀਟਿੰਗ ਦੌਰਾਨ ਮਾਰਚ ਦੇ ਸਵਾਗਤ ਲਈ ਵੱਖ-ਵੱਖ ਪ੍ਰਬੰਧਾਂ, ਸੰਗਤਾਂ ਦੀ ਸ਼ਮੂਲੀਅਤ ਤੇ ਹੋਰ ਜ਼ਰੂਰੀ ਪ੍ਰਬੰਧਕੀ ਮਾਮਲਿਆਂ ਬਾਰੇ ਵਿਚਾਰ ਕਰਕੇ ਮੈਂਬਰਾਂ ਅਤੇ ਆਗੂਆਂ ਨੂੰ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ। ਜਥੇਦਾਰ ਰਿਆ ਨੇ ਸਬੰਧਿਤ ਆਗੂਆਂ ਅਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ 24 ਅਗਸਤ ਨੂੰ ਹੋਣ ਵਾਲੀ ਇਸ ਅਹਿਮ ਮੀਟਿੰਗ ਵਿਚ ਸਮੇਂ ਸਿਰ ਪਹੁੰਚ ਕੇ ਆਪਣੀ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ‘ਮੀਰੀ ਪੀਰੀ ਖ਼ਾਲਸਾ’ ਮਾਰਚ 30 ਅਗਸਤ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸਵੇਰੇ 9 ਵਜੇ ਆਰੰਭ ਹੋ ਕੇ ਵਾਇਆ ਜੇਲ੍ਹ ਰੋਡ ਭਾਦਸੋਂ, ਸੱਦੂਵਾਲ, ਸਿੰਬੜੋ, ਆਲੋਵਾਲ, ਅੱਡਾ ਦਿੱਤੂਪੁਰ, ਡਕੌਂਦਾ, ਟੌਹੜਾ, ਤਰਖੇੜੀ, ਜੱਲ੍ਹਾ ਸੌਂਢਾ, ਤਰਖਾਣ ਮਾਜਰਾ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਾਤਰੀ ਦੇ ਵਿਸ਼ਰਾਮ ਲਈ ਠਹਿਰੇਗਾ ਅਤੇ 31 ਅਗਸਤ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵਲੋਂ ਵਿੱਦਿਅਕ ਦੌਰੇ ਦਾ ਆਯੋਜਨ ਅਗਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਬੂਟਿਆਂ ਦਾ ਲੰਗਰ ਲਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।