23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਸ਼ਵ ਯੂਨੀਵਰਸਿਟੀ ਵਲੋਂ ਭਾਰਤੀ ਅੰਡਰ-21 ਕੋਰਫਬਾਲ ਟੀਮ ਦੇ ਖਿਡਾਰੀ ਸਮਰਜੋਤ ਸਿੰਘ ਦਾ ਸਵਾਗਤ ਤੇ ਸਨਮਾਨ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਨੂੰ ਆਪਣੇ ਲਾਅ ਵਿਭਾਗ ਦੇ ਵਿਦਿਆਰਥੀ ਸਮਰਜੋਤ ਸਿੰਘ ਦੀ ਭਾਰਤੀ ਅੰਡਰ-21 ਕੋਰਫਬਾਲ ਟੀਮ ਵਿਚ ਚੋਣ ਅਤੇ ਮਲੇਸ਼ੀਆ ਵਿਚ ਆਯੋਜਿਤ ਅੰਤਰਰਾਸ਼ਟਰੀ ਮੁਕਾਬਲੇ ਵਿਚ ਭਾਰਤ ਦੀ ਨੁਮਾਇੰਦਗੀ ਕਰਨ ’ਤੇ ਮਾਣ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.

ਅਜੀਤ ਡੈਸਕ 23-08-2026
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਨੂੰ ਆਪਣੇ ਲਾਅ ਵਿਭਾਗ ਦੇ ਵਿਦਿਆਰਥੀ ਸਮਰਜੋਤ ਸਿੰਘ ਦੀ ਭਾਰਤੀ ਅੰਡਰ-21 ਕੋਰਫਬਾਲ ਟੀਮ ਵਿਚ ਚੋਣ ਅਤੇ ਮਲੇਸ਼ੀਆ ਵਿਚ ਆਯੋਜਿਤ ਅੰਤਰਰਾਸ਼ਟਰੀ ਮੁਕਾਬਲੇ ਵਿਚ ਭਾਰਤ ਦੀ ਨੁਮਾਇੰਦਗੀ ਕਰਨ ’ਤੇ ਮਾਣ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਸਮਰਜੋਤ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਉਸ ਨੂੰ ਇਸ ਸ਼ਾਨਦਾਰ ਖੇਡ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਸਮਰਜੋਤ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਤੇ ਕੋਰਫਬਾਲ ਖੇਡ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਉਜਵਲ ਅੰਤਰਰਾਸ਼ਟਰੀ ਖੇਡ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਕੋਚ ਗੁਰਪ੍ਰੀਤ ਸਿੰਘ ਚੀਮਾ ਵਲੋਂ ਸਮਰਜੋਤ ਸਿੰਘ ਨੂੰ ਦਿੱਤੀ ਗਈ ਲਗਾਤਾਰ ਸਿਖਲਾਈ, ਤਕਨੀਕੀ ਮਾਰਗ ਦਰਸ਼ਨ ਤੇ ਹੌਸਲਾ-ਅਫ਼ਜਾਈ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਕ ਖਿਡਾਰੀ ਦੀ ਸਫਲਤਾ ਪਿੱਛੇ ਉਸ ਦੀ ਮਿਹਨਤ ਦੇ ਨਾਲ-ਨਾਲ ਕੋਚ ਦੀ ਯੋਗ ਰਹਿਨੁਮਾਈ ਤੇ ਸੰਸਥਾ ਦਾ ਸਹਿਯੋਗ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਲਾਅ ਵਿਭਾਗ ਦੀ ਮੁਖੀ ਡਾ. ਅਮਿਤਾ ਕੌਸ਼ਲ ਨੇ ਵੀ ਸਮਰਜੋਤ ਸਿੰਘ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਸ ਦੀ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਦੀ ਨੁਮਾਇੰਦਗੀ ਯੂਨੀਵਰਸਿਟੀ ਦੇ ਨਾਲ-ਨਾਲ ਲਾਅ ਵਿਭਾਗ ਲਈ ਵੀ ਮਾਣ ਵਾਲੀ ਗੱਲ ਹੈ। ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਵੀ ਸਮਰਜੋਤ ਸਿੰਘ ਨੂੰ ਵਧਾਈ ਦਿੰਦਿਆਂ ਉਸ ਦੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਪ ਕੁਲਪਤੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਾਪਤ ਕੀਤੀਆਂ ਉਪਲਬਧੀਆਂ ਪੂਰੀ ਯੂਨੀਵਰਸਿਟੀ ਲਈ ਮਾਣ ਦਾ ਵਿਸ਼ਾ ਹਨ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਕਰਨ ਵਾਸਤੇ ਪ੍ਰੇਰਿਤ ਕਰਦੀਆਂ ਹਨ। ਯੂਨੀਵਰਸਿਟੀ ਵਲੋਂ ਸਮਰਜੋਤ ਸਿੰਘ, ਉਸ ਦੇ ਪਰਿਵਾਰ, ਲਾਅ ਵਿਭਾਗ ਅਤੇ ਕੋਚ ਗੁਰਪ੍ਰੀਤ ਸਿੰਘ ਚੀਮਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਸਮਰਜੋਤ ਸਿੰਘ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਬੂਥ ਪੱਧਰੀ ਕਮੇਟੀਆਂ ਦਾ ਅਹਿਮ ਯੋਗਦਾਨ ਹੋਵੇਗਾ... ਅਗਲੀ ਖ਼ਬਰ ਅਧਿਆਪਕਾਂ ਨੇ 27 ਦੀ ਸਮੂਹਿਕ ਛੁੱਟੀ ਦਾ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।