23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰਦਿਆਲ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ ਮੀਟਿੰਗ

ਪਟਿਆਲਾ, 22 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਦੀ ਅਗਵਾਈ ਹੇਠ ਬੂਥ ਨੰਬਰ 14, 15, 16, 17, 18 ਅਤੇ 19 ਦੀ ਸਾਂਝੀ ਮੀਟਿੰਗ ਕੀਤੀ ਗਈ। ਇਨ੍ਹਾਂ ਬੂਥਾਂ ਵਿਚ ਸਰਕਾਰੀ ਆਈ.

ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਦੀ ਅਗਵਾਈ ਹੇਠ ਬੂਥ ਨੰਬਰ 14, 15, 16, 17, 18 ਅਤੇ 19 ਦੀ ਸਾਂਝੀ ਮੀਟਿੰਗ ਕੀਤੀ ਗਈ। ਇਨ੍ਹਾਂ ਬੂਥਾਂ ਵਿਚ ਸਰਕਾਰੀ ਆਈ.ਟੀ.ਆਈ. ਮਾਡਲ ਟਾਊਨ, ਮਜੀਠੀਆ ਇਨਕਲੇਵ, ਮਹਾਰਾਜਾ ਯਾਦਵਿੰਦਰਾ ਇਨਕਲੇਵ ਅਤੇ ਮਾਤਾ ਸਾਹਿਬ ਕੌਰ ਐਜੂਕੇਸ਼ਨ ਕਾਲਜ, ਪ੍ਰਤਾਪ ਨਗਰ ਨਾਲ ਸੰਬੰਧਿਤ ਖੇਤਰਾਂ ਦੀਆਂ ਵੋਟਾਂ ਪੈਂਦੀਆਂ ਹਨ। ਮੀਟਿੰਗ ਦੌਰਾਨ ਪ੍ਰਤਾਪ ਨਗਰ ਬਲਾਕ-ਡੀ, ਓਵਰਸੀਜ਼ ਇਨਕਲੇਵ, ਪ੍ਰਤਾਪ ਨਗਰ ਬਲਾਕ-ਐਚ ਅਤੇ ਬਲਾਕ-ਜੀ ਸਮੇਤ ਸੰਬੰਧਿਤ ਇਲਾਕਿਆਂ ਲਈ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਐਸ.ਆਈ.ਆਰ. ਮੁਹਿੰਮ ਵਿਚ ਵੀ ਵਰਕਰਾਂ ਨੂੰ ਵਿਸ਼ੇਸ਼ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ ਅਤੇ ਵੋਟਰ ਸੂਚੀਆਂ ਦੀ ਜਾਂਚ-ਪੜਤਾਲ ਤੇ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ। ਜਥੇ. ਭੱਟੀ ਨੇ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਬੂਥ ਪੱਧਰ ’ਤੇ ਸੁਚਾਰੂ ਤਾਲਮੇਲ ਕਰਨ ਅਤੇ ਹਰ ਯੋਗ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਤ ਕਰਨ ਵਾਸਤੇ ਇਹ ਟੀਮਾਂ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਭਰਪੂਰ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਪੂਰੇ ਬਹੁਮਤ ਨਾਲ ਬਣੇਗੀ ਅਤੇ ਪੰਜਾਬ ਦੇ ਲੋਕ ਸੂਬੇ ਦੇ ਹਿੱਤਾਂ ਦੀ ਮਜ਼ਬੂਤ ਪੈਰਵੀ ਕਰਨ ਵਾਲੀ ਸਰਕਾਰ ਨੂੰ ਮੁੜ ਮੌਕਾ ਦੇਣਗੇ।
ਪਿਛਲੀ ਖ਼ਬਰ ਹਲਕਾ ਘਨੌਰ ’ਚ ਸੈਂਕੜੇ ਸਮਰਥਕ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਸਟੂਡੈਂਟ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਖਮਾਣੋਂ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।