ਹਲਕਾ ਘਨੌਰ ’ਚ ਸੈਂਕੜੇ ਸਮਰਥਕ ਭਾਜਪਾ ’ਚ ਸ਼ਾਮਿਲ
ਘਨੌਰ, 22 ਅਗਸਤ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਬਘੌਰਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਘਨੌਰ ਦੇ ਇੰਚਾਰਜ ਤੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਿਕਾਸ ਸ਼ਰਮਾ ਦੀ ਯੋਗ ਅਗਵਾਈ ਹੇਠ ਕਾਂਗਰਸ ਤੇ ‘ਆਪ’ ਨੂੰ ਅਲਵਿਦਾ ਆਖਦਿਆਂ ਸੈਂਕੜੇ ਵਰਕਰਾਂ ਨੇ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਨਵੇਂ ਪਰਿਵਾਰਾਂ ਦਾ ਵਿਕਾਸ ਸ਼ਰਮਾ ਅਤੇ ਸਮੁੱਚੀ ਸਥਾਨਕ ਲੀਡਰਸ਼ਿਪ ਵਲੋਂ ਨਿੱਘਾ ਸਵਾਗਤ ਕੀਤਾ।
ਘਨੌਰ, 22 ਅਗਸਤ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਬਘੌਰਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਘਨੌਰ ਦੇ ਇੰਚਾਰਜ ਤੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਿਕਾਸ ਸ਼ਰਮਾ ਦੀ ਯੋਗ ਅਗਵਾਈ ਹੇਠ ਕਾਂਗਰਸ ਤੇ ‘ਆਪ’ ਨੂੰ ਅਲਵਿਦਾ ਆਖਦਿਆਂ ਸੈਂਕੜੇ ਵਰਕਰਾਂ ਨੇ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਨਵੇਂ ਪਰਿਵਾਰਾਂ ਦਾ ਵਿਕਾਸ ਸ਼ਰਮਾ ਅਤੇ ਸਮੁੱਚੀ ਸਥਾਨਕ ਲੀਡਰਸ਼ਿਪ ਵਲੋਂ ਨਿੱਘਾ ਸਵਾਗਤ ਕੀਤਾ। ਪਿੰਡ ਬਘੌਰਾ ਵਿਖੇ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਾਰਿਆਂ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ ਹੁਣ ਲੋਕ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਰਹੇ ਹਨ। ਇਸ ਮੌਕੇ ਰਣਧੀਰ ਸਿੰਘ, ਲਖਵਿੰਦਰ ਸਿੰਘ, ਜਸਵੀਰ ਸਿੰਘ, ਅਮਰੀਕ ਸਿੰਘ, ਲਾਭ ਸਿੰਘ, ਹਰਨੇਕ ਸਿੰਘ, ਬਲਵਿੰਦਰ ਸਿੰਘ, ਰਾਮ ਸਿੰਘ, ਮੰਗਾ ਸਿੰਘ, ਲਾਲ ਸਿੰਘ, ਸਾਬ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਡਿੰਪੀ ਬਘੌਰਾ, ਲਾਭ ਸਿੰਘ, ਗੁਰਮੀਤ ਸਿੰਘ, ਸਤਨਾਮ ਸਿੰਘ, ਜਗਦੀਸ਼ ਸਿੰਘ, ਸਰਬਜੀਤ ਸਿੰਘ, ਦਰਸ਼ਨ ਸਿੰਘ, ਕਾਂਗਰਸ ਛੱਡ ਕੇ ਲੱਕੀ ਬਘੌਰਾ, ਬਿੱਲੂ ਬਘੌਰਾ, ਬਲਵਿੰਦਰ ਸਿੰਘ, ਅਮਰੀਕ ਸਿੰਘ, ਕਾਲਾ ਸਿੰਘ, ਧਰਮਿੰਦਰ ਸਿੰਘ, ਜਸਪਾਲ ਸਿੰਘ, ਸੰਦੀਪ ਸਿੰਘ ਫੌਜੀ, ਜੋਨੀ ਬਘੌਰਾ ਆਦਿ ਨੇ ਆਮ ਆਦਮੀ ਪਾਰਟੀ ਛੱਡ ਕੇ ਪਰਿਵਾਰਾਂ ਸਮੇਤ ਭਾਜਪਾ ’ਚ ਸ਼ਮੂਲੀਅਤ ਕਰ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਵਿਕਾਸ ਸ਼ਰਮਾ ਵਲੋਂ ਹਲਕੇ ’ਚ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਬੇਹੱਦ ਪ੍ਰਭਾਵਿਤ ਹਨ। ਇਸ ਮੌਕੇ ਮੰਡਲ ਪ੍ਰਧਾਨ ਘਨੌਰ, ਕਮਲਜੀਤ ਸਿੰਘ, ਸੋਹਣ ਲਾਲ, ਅਮਨ ਭਿੰਡਰ, ਜੀਵਨਜੋਤ ਸਿੰਘ, ਸਾਹਿਲ ਸਿੰਘ, ਵਰਿੰਦਰ ਸ਼ਰਮਾ, ਭੁਪਿੰਦਰ ਸਿੰਘ, ਵਿਕਾਸ ਕਪਿਲ, ਜੋਗਿੰਦਰ ਸਿੰਘ ਹਰੀਮਾਜਰਾ ਸਮੇਤ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ ।