23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਨ ਸਰਕਾਰ ਦੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਸ਼ਲਾਘਾਯੋਗ ਉਪਰਾਲਾ-ਰੱਖੜਾ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਮਾਨ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸੰਬੰਧ ਵਿਚ ਸੂਬੇ ਭਰ ਵਿਚ ਕੱਢੇ ਜਾ ਰਹੇ ਮਸ਼ਾਲ ਮਾਰਚ ਦਾ ਪਟਿਆਲਾ ਪਹੁੰਚਣ ’ਤੇ ਕਰਤਾਰ ਵਿਲਾ ਰੱਖੜਾ ਵਿਖੇ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ 5 ਸਤੰਬਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4’ ਦੀ ਸ਼ੁਰੂਆਤ ਕਰਵਾਈ ਜਾਵੇਗੀ।

ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਮਾਨ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸੰਬੰਧ ਵਿਚ ਸੂਬੇ ਭਰ ਵਿਚ ਕੱਢੇ ਜਾ ਰਹੇ ਮਸ਼ਾਲ ਮਾਰਚ ਦਾ ਪਟਿਆਲਾ ਪਹੁੰਚਣ ’ਤੇ ਕਰਤਾਰ ਵਿਲਾ ਰੱਖੜਾ ਵਿਖੇ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ 5 ਸਤੰਬਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4’ ਦੀ ਸ਼ੁਰੂਆਤ ਕਰਵਾਈ ਜਾਵੇਗੀ। ਇਸ ਮੌਕੇ ਸ. ਰੱਖੜਾ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਨੌਜਵਾਨੀ ਵਿਚ ਬੇਅੰਤ ਖੇਡ ਪ੍ਰਤਿਭਾ ਮੌਜੂਦ ਹੈ ਤੇ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਸ਼ਲਾਘਾਯੋਗ ਅਤੇ ਪ੍ਰੇਰਨਾਦਾਇਕ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਵਿਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੀ ਅਪੀਲ ਕੀਤੀ। ਸ. ਰੱਖੜਾ ਨੇ ਇਸ ਖੇਡ ਮੇਲੇ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਹੋਰ ਮੌਕੇ ਮਿਲਣਗੇ।
ਪਿਛਲੀ ਖ਼ਬਰ ਪਿੰਡ ਢੀਗੀਂ ਵਿਖੇ ਮਨਾਇਆ ਤੀਆ ਦਾ ਪਵਿੱਤਰ ਤਿਉਹਾਰ ਅਗਲੀ ਖ਼ਬਰ ਸਕਰਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।