24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕ੍ਰਿਸ਼ਨ ਵਰਮਾ ਬੌਬੀ ਪੇਡਾ ਦੇ ਡਾਇਰੈਕਟਰ ਨਿਯੁਕਤ

ਮੰਡੀ ਗੋਬਿੰਦਗੜ੍ਹ, 23 ਅਗਸਤ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੀਨੀਅਰ ਆਮ ਆਦਮੀ ਪਾਰਟੀ ਆਗੂ ਕ੍ਰਿਸ਼ਨ ਵਰਮਾ ਬੌਬੀ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਮਿਲਦਿਆਂ ਹੀ ਮੰਡੀ ਗੋਬਿੰਦਗੜ੍ਹ ਸਮੇਤ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ।

ਅਜੀਤ ਡੈਸਕ 24-08-2026
ਮੰਡੀ ਗੋਬਿੰਦਗੜ੍ਹ, 23 ਅਗਸਤ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੀਨੀਅਰ ਆਮ ਆਦਮੀ ਪਾਰਟੀ ਆਗੂ ਕ੍ਰਿਸ਼ਨ ਵਰਮਾ ਬੌਬੀ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਮਿਲਦਿਆਂ ਹੀ ਮੰਡੀ ਗੋਬਿੰਦਗੜ੍ਹ ਸਮੇਤ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਆਗੂਆਂ ਤੇ ਪਤਵੰਤਿਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਨਿਯੁਕਤੀ ਉਪਰੰਤ ਕ੍ਰਿਸ਼ਨ ਵਰਮਾ ਬੌਬੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਵਾੜਿੰਗ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਵਰਕਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਹੈ ਤੇ ਉਨ੍ਹਾਂ ਨੂੰ ਮਿਲੇ ਸਹਿਯੋਗ ਤੇ ਭਰੋਸੇ ਲਈ ਉਹ ਧੰਨਵਾਦੀ ਹਨ। ਕ੍ਰਿਸ਼ਨ ਵਰਮਾ ਬੌਬੀ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਵਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਸਮਰਪਿਤ ਭਾਵਨਾ ਨਾਲ ਨਿਭਾਇਆ ਹੈ। ਇਲਾਕਾ ਵਾਸੀਆਂ ਨੇ ਉਮੀਦ ਪ੍ਰਗਟਾਈ ਕਿ ਕ੍ਰਿਸ਼ਨ ਵਰਮਾ ਬੌਬੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਂਦਿਆਂ ਪੰਜਾਬ ਦੇ ਊਰਜਾ ਖੇਤਰ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ।
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਦੇ ਟੈਕਸਾਂ ਨਾਲ ਇਕੱਠੀ ਹੋਈ ਰਕਮ ਦਾ ਪੂਰਾ ਹਿਸਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ-ਜਥੇਦਾਰ ਮੁਕਾਰੋਂਪੁਰ ਅਗਲੀ ਖ਼ਬਰ 2 ਸਤੰਬਰ ਨੂੰ ਮੰਡੀ ਗੋਬਿੰਦਗੜ੍ਹ ’ਚ ਹੋਵੇਗਾ ਵਿਸ਼ਾਲ ‘ਹਰੇ ਕ੍ਰਿਸ਼ਨ ਮਹੋਤਸਵ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।