25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜਥੇ. ਮੁਕਾਰੋਂਪੁਰ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਲਿਆ ਥਾਪੜਾ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਦਿੱਲੀ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਕੇ ਜਿਥੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਉਥੇ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਉਣ ਪ੍ਰਤੀ ਸਰਗਰਮੀ ਤੇ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਸ.

ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਮੌਕੇ। ਅਜੀਤ ਤਸਵੀਰ 25-08-2026
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਦਿੱਲੀ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਕੇ ਜਿਥੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਉਥੇ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਉਣ ਪ੍ਰਤੀ ਸਰਗਰਮੀ ਤੇ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਸ. ਸੁਖਬੀਰ ਪਾਸੋਂ ਥਾਪੜਾ ਲਿਆ। ਇਸ ਮੌਕੇ ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਫ਼ਰਜ਼ੰਦ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਤੇ ਪੰਥ ਪ੍ਰਤੀ ਲੰਬੇ ਸਮੇਂ ਤੋਂ ਵੱਡੀ ਭੂਮਿਕਾ ਰਹੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਸੁਖਬੀਰ ਸਿੰਘ ਬਾਦਲ ਜਲਦ ਸਿਹਤਯਾਬ ਹੋ ਕੇ ਸੂਬੇ ਦੇ ਲੋਕਾਂ ਦੀ ਆਵਾਜ਼ ਬਣਨ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਹਲਕਾ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਪੰਜਾਬ ਬਚਾਓ ਰੈਲੀਆਂ ਨੂੰ ਸੰਬੋਧਨ ਕਰਨ।
ਪਿਛਲੀ ਖ਼ਬਰ ਇਕ ਦਿਨ ਮੇਰਾ ਪਿੰਡ ਮੁਹਿੰਮ ਤਹਿਤ ਡਾ. ਚੌਹਾਨ ਵਲੋਂ ਪਿੰਡ ਫ਼ਤਹਿਪੁਰ ਜੱਟਾਂ ਦਾ ਦੌਰਾ ਅਗਲੀ ਖ਼ਬਰ ਅਮਲੋਹ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਨੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।