27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਆੜ੍ਹਤੀ ਐਸੋਸੀਏਸ਼ਨ ਵਲੋਂ ਮਾਰਕੀਟ ਕਮੇਟੀ ਸਰਹਿੰਦ ਦੇ ਨਵ-ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਤੇ ਐਡਵੋਕੇਟ ਰਾਜੇਸ਼ ਉੱਪਲ ਪ੍ਰਧਾਨ ਮੂਲੇਪੁਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸਰਹਿੰਦ ਦੇ ਨਵੇਂ ਬਣੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦਾ ਵਿਸ਼ੇਸ਼ ਸਨਮਾਨ ਕਰ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮੰਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਹੋਵੇਗਾ, ਕਿਉਂਕਿ ਨੌਜਵਾਨ ਆਗੂ ਨੂੰ ਪਹਿਲਾਂ ਹੀ ਮਿਹਨਤੀ ਤੇ ਇਮਾਨਦਾਰੀ ਵਜੋਂ ਜਾਣਿਆ ਜਾਂਦਾ ਹੈ।

ਆੜ੍ਹਤੀ ਐਸੋਸੀਏਸ਼ਨ ਦੇ ਆਗੂ ਤਰਸੇਮ ਲਾਲ ਉੱਪਲ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ ਸਾਥੀਆਂ ਸਮੇਤ ਨਵ-ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦਾ ਸਨਮਾਨ ਕਰਨ ਸਮੇਂ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਤੇ ਐਡਵੋਕੇਟ ਰਾਜੇਸ਼ ਉੱਪਲ ਪ੍ਰਧਾਨ ਮੂਲੇਪੁਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸਰਹਿੰਦ ਦੇ ਨਵੇਂ ਬਣੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦਾ ਵਿਸ਼ੇਸ਼ ਸਨਮਾਨ ਕਰ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮੰਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਹੋਵੇਗਾ, ਕਿਉਂਕਿ ਨੌਜਵਾਨ ਆਗੂ ਨੂੰ ਪਹਿਲਾਂ ਹੀ ਮਿਹਨਤੀ ਤੇ ਇਮਾਨਦਾਰੀ ਵਜੋਂ ਜਾਣਿਆ ਜਾਂਦਾ ਹੈ। ਇਸ ਮੌਕੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫਲ ਨੇ ਸਮੂਹ ਆੜ੍ਹਤੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਸਰਹਿੰਦ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ’ਚ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਪੂਰੀਆਂ ਸੁੱਖ ਸੁਵਿਧਾਵਾਂ ਮਿਲ ਸਕਣ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਮੰਡੋਫ਼ਲ ਦੁਆਰਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ ਤੇ ਭਰੋਸਾ ਦਿਵਾਇਆ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਜੇਸ਼ ਕੁਮਾਰ ਉੱਪਲ ਪ੍ਰਧਾਨ ਮੂਲੇਪੁਰ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਸਤੀਸ਼ ਲਟੌਰ, ਸਰਪੰਚ ਸਤਨਾਮ ਸਿੰਘ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਪ੍ਰੋਫੈਸਰ ਮਨਜੀਤ ਸਿੰਘ, ਤੇਜਿੰਦਰ ਸਿੰਘ, ਪਰਵਿੰਦਰ ਸਿੰਘ ਤੇਜਾ, ਬਲਵੀਰ ਸਿੰਘ ਚੀਮਾ, ਕੁਲਵਿੰਦਰ ਸਿੰਘ ਹਰਬੰਸਪੁਰਾ, ਬਲਵਿੰਦਰ ਸਿੰਘ ਨੰਬਰਦਾਰ, ਗੁਰਮੁਖ ਸਿੰਘ ਵੈਦਵਾਨ, ਰੁਪਿੰਦਰ ਸਿੰਘ ਜੱਲ੍ਹਾ, ਰਾਮ ਜੀ ਦਾਸ, ਰਣਦੀਪ ਸਿੰਘ ਅਤੇ ਹੋਰ ਆੜ੍ਹਤੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ-ਕੀਮਤੀ ਭਗਤ ਅਗਲੀ ਖ਼ਬਰ ਖਿੜਕੀਆਂ ’ਤੇ ਸ਼ੀਸ਼ੇ ਲਗਾਉਣ ਦਾ ਝਾਂਸਾ ਦੇ ਕੇ ਠੱਗੇ 11.50 ਲੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।