28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਾਲਜਾਂ ਤੇ ਯੂਨੀਵਰਸਿਟੀਆਂ ਦੇ ਮੁਖੀਆਂ ਨਾਲ ਏ.ਡੀ.ਸੀ ਨੇ ਵੋਟਰ ਰਜਿਸਟ੍ਰੇਸ਼ਨ ਸੰਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 27 ਅਗਸਤ (ਮਨਪ੍ਰੀਤ ਸਿੰਘ)-ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰ ਬਣਾਉਣ ਅਤੇ ਯੋਗ ਵਿਦਿਆਰਥੀਆਂ ਦੀ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਕਰਨ ਲਈ ਕਾਲਜਾਂ, ਯੂਨੀਵਰਸਿਟੀਆਂ ਤੇ ਹੋਰ ਵਿੱਦਿਅਕ ਅਦਾਰਿਆਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੇ ਉੱਚ ਵਿੱਦਿਅਕ ਸੰਸਥਾਵਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰਨਾਂ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ।

ਅਜੀਤ ਡੈਸਕ 28-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਮਨਪ੍ਰੀਤ ਸਿੰਘ)-ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰ ਬਣਾਉਣ ਅਤੇ ਯੋਗ ਵਿਦਿਆਰਥੀਆਂ ਦੀ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਕਰਨ ਲਈ ਕਾਲਜਾਂ, ਯੂਨੀਵਰਸਿਟੀਆਂ ਤੇ ਹੋਰ ਵਿੱਦਿਅਕ ਅਦਾਰਿਆਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੇ ਉੱਚ ਵਿੱਦਿਅਕ ਸੰਸਥਾਵਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰਨਾਂ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਜ਼ਿਲੇ੍ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਕੈਂਪਸਾਂ ਵਿਚ ਨਵੀਂ ਵੋਟ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਉਣਾ ਯਕੀਨੀ ਬਣਾਉਣਗੇ। ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਜਿਨ੍ਹਾਂ ਯੋਗ ਵਿਦਿਆਰਥੀਆਂ ਦੀ ਉਮਰ 1 ਅਕਤੂਬਰ 2026 ਤੱਕ 18 ਸਾਲ ਦੀ ਹੋਣ ਵਾਲੀ ਹੈ, ਅਜਿਹੇ ਨੌਜਵਾਨਾਂ ਦੇ ਫਾਰਮ ਨੰਬਰ-6 ਭਰ ਕੇ ਉਨ੍ਹਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਵਿਦਿਆਰਥੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਨ ਲਈ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਪੋਰਟਲ ਦੀ ਵਰਤੋਂ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਤੇਜ਼ ਅਤੇ ਸੁਵਿਧਾਜਨਕ ਢੰਗ ਨਾਲ ਪੂਰੀ ਕੀਤੀ ਜਾ ਸਕੇ ਅਤੇ ਜ਼ਿਲੇ੍ ਦੇ ਵੱਧ ਤੋਂ ਵੱਧ ਨੌਜਵਾਨਾਂ ਦੀ ਨਵੇਂ ਵੋਟਰ ਵਜੋਂ ਰਜਿਸਟਰੇਸ਼ਨ ਹੋ ਸਕੇ। ਇਸ ਮੀਟਿੰਗ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ-ਕਮ-ਜਿਲ੍ਹਾ ਸਵੀਪ ਨੋਡਲ ਅਫਸਰ, ਜੋਬਨਦੀਪ ਕੌਰ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ, ਰਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਕਾਰਤਿਕ ਸਿੰਗਲਾ ਸਹਾਇਕ ਸਵੀਪ ਨੋਡਲ ਅਫ਼ਸਰ ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ, ਕਾਲਜਾਂ, ਯੂਨੀਵਰਸਿਟੀਆਂ, ਹੋਰ ਉੱਚ ਵਿੱਦਿਅਕ ਅਦਾਰਿਆਂ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸਤੀਸ਼ ਪੂਨੀਆ ਦਾ ਤਜਰਬਾ ਪੰਜਾਬ ਭਾਜਪਾ ਲਈ ਹੋਵੇਗਾ ਵੱਡੀ ਤਾਕਤ-ਬਲ ਅਗਲੀ ਖ਼ਬਰ ਹਾਦਸੇ ’ਚ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।