29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਇਆ ਵੋਟਰ ਜਾਗਰੂਕਤਾ ਸੈਮੀਨਾਰ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰੇਕ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਬਹੁਤ ਜ਼ਰੂਰੀ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮੇਰਾ ਯੁਵਾ ਭਾਰਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ.

ਅਜੀਤ ਡੈਸਕ 29-08-2026
ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮੇਰਾ ਯੁਵਾ ਭਾਰਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰੇਕ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਨੂੰ ਪ੍ਰਾਪਤ ਇਕ ਮਹੱਤਵਪੂਰਨ ਸੰਵਿਧਾਨਕ ਹੱਕ ਹੈ ਅਤੇ ਇਸ ਦੀ ਵਰਤੋਂ ਕਰਕੇ ਹੀ ਲੋਕ ਆਪਣੇ ਨੁਮਾਇੰਦੇ ਚੁਣਦੇ ਹਨ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਵੋਟਰ ਸੂਚੀ ਦੀ ਮਹੱਤਤਾ, ਵੋਟ ਦੇ ਅਧਿਕਾਰ ਅਤੇ ਚੋਣ ਪ੍ਰਕਿਰਿਆ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਨਵੇਂ ਵੋਟਰਾਂ ਨੂੰ ਫਾਰਮ ਨੰਬਰ-6 ਭਰ ਕੇ ਆਪਣੀ ਵੋਟ ਬਣਵਾਉਣ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਯੋਗ ਨਾਗਰਿਕ ਭਾਰਤ ਚੋਣ ਕਮਿਸ਼ਨ ਦੀ ਅਧਿਕਾਰਤ ਵੈਬਸਾਈਟ ਜਾਂ ਆਪਣੇ ਖੇਤਰ ਦੇ ਬੀ. ਐਲ. ਓ. ਨਾਲ ਸੰਪਰਕ ਕਰਕੇ ਵੀ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾ ਸਕਦੇ ਹਨ। ਸੈਮੀਨਾਰ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਕਾਰਤਿਕ ਸਿੰਗਲਾ ਅਤੇ ਸਵੀਪ ਕਮੇਟੀ ਦੇ ਮੈਂਬਰ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਜਿਹੜੇ ਨੌਜਵਾਨ 1 ਅਕਤੂਬਰ 2026 ਨੂੰ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਨਵੇਂ ਵੋਟਰ ਵਜੋਂ ਰਜਿਸਟਰੇਸ਼ਨ ਕਰਵਾਉਣ ਲਈ ਯੋਗ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ ਦੇ ਨਾਲ-ਨਾਲ ਵੋਟਰ ਸੂਚੀ ਵਿਚ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਹੋਣ ਦੀ ਸੂਰਤ ਵਿਚ ਸਮੇਂ ਸਿਰ ਸੋਧ ਵੀ ਕਰਵਾਉਣ।
ਪਿਛਲੀ ਖ਼ਬਰ ਭਗਵੰਤ ਮਾਨ ’ਤੇ ਜਿਨ੍ਹਾਂ ਮੁਲਾਜ਼ਮਾਂ ਨੇ ਫੁੱਲ ਵਰਸਾਏ, ਉਹੀ ਹੁਣ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ-ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਬਦਲੇ ਵਿਧਾਨ ਸਭਾ ਚੋਣਾਂ ਵਿਚ ਲੋਕ ਸਰਕਾਰ ਨੂੰ ਸਬਕ ਜ਼ਰੂਰ ਸਿਖਾਉਣਗੇ-ਡਾ. ਅਮਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।