01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ ਕਲੀਨ ਪੰਜਾਬ ਮਿਸ਼ਨ’ ਤਹਿਤ ਮੰਡੀ ਗੋਬਿੰਦਗੜ੍ਹ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਵਿਧਾਇਕ ਗੈਰੀ ਬੜਿੰਗ ਤੇ ਕੌਂਸਲ ਪ੍ਰਧਾਨ ਪ੍ਰਿੰਸ ਨੇ ਮੌਕੇ ’ਤੇ ਪਹੁੰਚ ਕੇ ਲਿਆ ਜਾਇਜ਼ਾ

ਮੰਡੀ ਗੋਬਿੰਦਗੜ੍ਹ, 31 ਅਗਸਤ (ਰਾਜੇਸ਼ ਸ਼ਰਮਾ, ਇਕਬਾਲਦੀਪ ਸੁੰਧੂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਕਲੀਨ ਪੰਜਾਬ ਮਿਸ਼ਨ’ ਤਹਿਤ ਮੰਡੀ ਗੋਬਿੰਦਗੜ੍ਹ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ।

ਅਜੀਤ ਡੈਸਕ 01-09-2026
ਮੰਡੀ ਗੋਬਿੰਦਗੜ੍ਹ, 31 ਅਗਸਤ (ਰਾਜੇਸ਼ ਸ਼ਰਮਾ, ਇਕਬਾਲਦੀਪ ਸੁੰਧੂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਕਲੀਨ ਪੰਜਾਬ ਮਿਸ਼ਨ’ ਤਹਿਤ ਮੰਡੀ ਗੋਬਿੰਦਗੜ੍ਹ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੌਂਸਲ ਦੀਆਂ ਟੀਮਾਂ ਵਲੋਂ ਮਸ਼ੀਨਰੀ ਦੀ ਸਹਾਇਤਾ ਨਾਲ ਕੂੜੇ ਦੇ ਢੇਰ ਚੁਕਵਾਏ ਗਏ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣਾ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਸੜਕਾਂ, ਖ਼ਾਲੀ ਪਲਾਟਾਂ ਜਾਂ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਕੌਂਸਲ ਦੀਆਂ ਗੱਡੀਆਂ ਨੂੰ ਦਿੱਤਾ ਜਾਵੇ। ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਤੇ ਸੁੰਦਰਤਾ ਲਈ ਕੌਂਸਲ ਵਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੂੜੇ ਜਾਂ ਗੰਦਗੀ ਦੀ ਸੂਚਨਾ ਮਿਲਦਿਆਂ ਹੀ ਸੰਬੰਧਿਤ ਇਲਾਕੇ ’ਚ ਟੀਮ ਭੇਜ ਕੇ ਸਫ਼ਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਦੁਕਾਨਾਂ ਦੇ ਬਾਹਰ ਕੂੜਾ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ, ਸੈਨੀਟੇਸ਼ਨ ਸੁਪਰਡੈਂਟ ਸੰਦੀਪ ਸ਼ਰਮਾ, ਇੰਸਪੈਕਟਰ ਸੰਯੋਗਿਤਾ, ਸੀਨੀਅਰ ਮੀਤ ਪ੍ਰਧਾਨ ਵਿਨੀਤ ਕੁਮਾਰ ਬਿੱਟੂ, ਕੌਂਸਲਰ ਹਰਚੰਦ ਸਿੰਘ, ਅਵਤਾਰ ਸਿੰਘ, ‘ਆਪ’ ਆਗੂ ਅਜੀਤ ਸਿੰਘ, ਅਜੈ ਲਿਬੜਾ, ਗੁਰਮੀਤ ਸਿੰਘ, ਦਿਲਜੀਤ ਵਿਰਕ, ਸੁਖਵਿੰਦਰ ਸਿੰਘ ਬੇਦੀ ਤੋਂ ਇਲਾਵਾ ਕੌਂਸਲ ਦੇ ਸਫ਼ਾਈ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਦਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਆੜ੍ਹਤੀਆ ਦੀਆਂ ਸਮੱਸਿਆਵਾਂ ਦੇ ਹੱਲ... ਅਗਲੀ ਖ਼ਬਰ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ ਰਾਹੁਲ ਗਾਂਧੀ ’ਤੇ ਦਰਜ ਮਾਮਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।