01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਦਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਆੜ੍ਹਤੀਆ ਦੀਆਂ ਸਮੱਸਿਆਵਾਂ ਦੇ ਹੱਲ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ-ਚੇਅਰਮੈਨ ਰਾਏ, ਐਡਵੋਕੇਟ ਬੜਿੰਗ

ਅਮਲੋਹ, 31 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੀ ਇਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਦਾ ਆੜ੍ਹਤੀਆ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ ਕੀਤਾ।

ਅਜੀਤ ਡੈਸਕ 01-09-2026
ਅਮਲੋਹ, 31 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੀ ਇਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਦਾ ਆੜ੍ਹਤੀਆ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ ਕੀਤਾ। ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡ. ਮਨਿੰਦਰ ਸਿੰਘ ਮਨੀ ਬੜਿੰਗ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਚੇਅਰਮੈਨ ਇਕਬਾਲ ਸਿੰਘ ਰਾਏ ਤੇ ਐਡ. ਮਨਿੰਦਰ ਸਿੰਘ ਮਨੀ ਬੜਿੰਗ ਨੇ ਆੜ੍ਹਤੀਆਂ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਮਾਰਕੀਟ ਨਾਲ ਸੰਬੰਧਿਤ ਲੋੜੀਂਦੇ ਕੰਮਾਂ ਨੂੰ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਧਿਆਨ ਵਿਚ ਲਿਆ ਕੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ। ਚੇਅਰਮੈਨ ਰਾਏ ਨੇ ਆਪਣੇ ਸਨਮਾਨ ਲਈ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਤੇ ਸਮੂਹ ਭਾਈਚਾਰੇ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਨੇ ਕਿਹਾ ਕਿ ਇਕਬਾਲ ਸਿੰਘ ਰਾਏ ਨੂੰ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ਨਾਲ ਆੜ੍ਹਤੀਆ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਚੇਅਰਮੈਨ ਰਾਏ ਆੜ੍ਹਤੀਆ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇਣਗੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਮਿਲੇਗਾ। ਇਸ ਮੌਕੇ ਮੇਜਰ ਸਿੰਘ, ਹਰਜਿੰਦਰ ਸਿੰਘ, ਹਰਦੇਵ ਸਿੰਘ, ਵਿਨੋਦ ਅਬਰੋਲ ,ਆਸ਼ੂ ਜਿੰਦਲ, ਗੁਰਪ੍ਰੀਤ ਸਿੰਘ ਬੱਬੀ, ਵਿੱਕੀ ਅਬਰੋਲ, ਗੰਗਾ ਪੁਰੀ, ਕੇਵਲ ਕ੍ਰਿਸ਼ਨ, ਕਮਲ ਅਕਾਲਗੜ੍ਹ, ਪਰਮਿੰਦਰ ਸਿੰਘ ਪੰਮੀ, ਗੁਰਜੰਟ ਪੰਧੇਰ, ਦਰਸ਼ਨ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁ: ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ 80 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਅਗਲੀ ਖ਼ਬਰ ‘ ਕਲੀਨ ਪੰਜਾਬ ਮਿਸ਼ਨ’ ਤਹਿਤ ਮੰਡੀ ਗੋਬਿੰਦਗੜ੍ਹ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਵਿਧਾਇਕ ਗੈਰੀ ਬੜਿੰਗ ਤੇ ਕੌਂਸਲ ਪ੍ਰਧਾਨ ਪ੍ਰਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।