01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਮਾਤਾ ਗੁਜਰੀ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਮਾਤਾ ਗੁਜਰੀ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ ਗਈ। ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਰਧਾ ਭਾਵਨਾ ਨਾਲ ਮੂਲ-ਮੰਤਰ, ਸ੍ਰੀ ਜਪੁਜੀ ਸਾਹਿਬ ਦੀਆਂ ਪੰਜ ਪਉੜੀਆਂ ਦਾ ਪਾਠ ਤੇ ਅਰਦਾਸ ਕਰਨ ਉਪਰੰਤ ਖ਼ਾਲਸਾ ਮਾਰਚ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 01-09-2026
ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਮਾਤਾ ਗੁਜਰੀ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ ਗਈ। ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਰਧਾ ਭਾਵਨਾ ਨਾਲ ਮੂਲ-ਮੰਤਰ, ਸ੍ਰੀ ਜਪੁਜੀ ਸਾਹਿਬ ਦੀਆਂ ਪੰਜ ਪਉੜੀਆਂ ਦਾ ਪਾਠ ਤੇ ਅਰਦਾਸ ਕਰਨ ਉਪਰੰਤ ਖ਼ਾਲਸਾ ਮਾਰਚ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਤੇ ਸਟਾਫ਼ ਵਲੋਂ ਪੰਜ ਪਿਆਰਿਆ, ਨਿਸ਼ਾਨਚੀ ਸਿੰਘਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਕਾਲਜ ਵਿਦਿਆਰਥਣ ਗੁਲਮੋਹਰ ਕੌਰ ਨੇ ਧਾਰਮਿਕ ਕਵਿਤਾ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਸੰਗਤ ਨੂੰ ਲੱਡੂਆਂ ਦਾ ਪ੍ਰਸ਼ਾਦ ਵੀ ਵੰਡਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਇਤਿਹਾਸਕ ਦਿਹਾੜਿਆਂ ਅਤੇ ਵਿਸ਼ੇਸ਼ ਤੌਰ ’ਤੇ ਸ਼ਹੀਦੀ ਸਭਾ ਮੌਕੇ ਆਯੋਜਿਤ ਵੱਖ-ਵੱਖ ਸੇਵਾ ਕਾਰਜਾਂ ਵਿਚ ਸ਼ਰਧਾ ਨਾਲ ਹਿੱਸਾ ਲਿਆ ਜਾਂਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਐਡੀਸ਼ਨਲ ਸਕੱਤਰ ਭਗਵੰਤ ਸਿੰਘ ਧੰਗੇੜਾ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਕਾਲਜ ਗਵਰਨਿੰਗ ਬਾਡੀ ਦੇ ਮੈਂਬਰ ਸ਼ਰਨਜੀਤ ਸਿੰਘ ਚਨਾਰਥਲ, ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੰਡੀ ਗੋਬਿੰਦਗੜ੍ਹ ਪਹੁੰਚਣ ’ਤੇ ਹਲਕਾ ਅਮਲੋਹ ਦੀਆਂ ਸੰਗਤਾਂ ਵਲੋਂ ਸਵਾਗਤ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੇ 200 ਵਲੰਟੀਅਰਾਂ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।