ਸਕਰੈਪ ਵਪਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ-ਥਾਪਰ
ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)-ਆਇਰਨ ਸਕਰੈਪ ਟਰੇਡਰਜ਼ ਵੈੱਲਫੇਅਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦਾ ਇਕ ਵਫ਼ਦ ਚੇਅਰਮੈਨ ਅਮਨ ਸ਼ਰਮਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਨਵ-ਨਿਯੁਕਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸੁਮਿਤ ਥਾਪਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ।
ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)-ਆਇਰਨ ਸਕਰੈਪ ਟਰੇਡਰਜ਼ ਵੈੱਲਫੇਅਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦਾ ਇਕ ਵਫ਼ਦ ਚੇਅਰਮੈਨ ਅਮਨ ਸ਼ਰਮਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਨਵ-ਨਿਯੁਕਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸੁਮਿਤ ਥਾਪਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਖ਼ਜ਼ਾਨਚੀ ਰਜਿੰਦਰ ਗੁਪਤਾ, ਉਪ-ਪ੍ਰਧਾਨ ਦੀਪਕ ਘਈ ਤੇ ਰਜਿੰਦਰ ਗੋਇਲ ਵੀ ਮੌਜੂਦ ਸਨ, ਵਫ਼ਦ ਨੇ ਕਿਹਾ ਕਿ ਲੋਹੇ ਦਾ ਸਕਰੈਪ ਵਪਾਰ ਸ਼ਹਿਰ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੈ, ਪਰ ਵਪਾਰੀਆਂ ਨੂੰ ਟੈਕਸੇਸ਼ਨ, ਦਸਤਾਵੇਜ਼ੀ ਕਰਨ, ਈ-ਵੇਅ ਬਿੱਲ ਤੇ ਜੀ. ਐਸ. ਟੀ. ਨਾਲ ਸੰਬੰਧਿਤ ਕਈ ਤਕਨੀਕੀ ਤੇ ਪ੍ਰਸ਼ਾਸਕੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਅਤੇ ਵਿਭਾਗ ਤੇ ਵਪਾਰੀਆਂ ਵਿਚਕਾਰ ਬਿਹਤਰ ਤਾਲਮੇਲ ਦੀ ਮੰਗ ਕੀਤੀ। ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਏ. ਈ. ਟੀ. ਸੀ. ਸੁਮਿਤ ਥਾਪਰ ਨੇ ਭਰੋਸਾ ਦਿੱਤਾ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਪਾਰੀ ਨੂੰ ਕੋਈ ਸਮੱਸਿਆ ਜਾਂ ਸ਼ਿਕਾਇਤ ਹੋਵੇ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਮਾਮਲਿਆਂ ਦਾ ਨਿਰਪੱਖ ਤੇ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਮੈਂਬਰਾਂ ਨੇ ਏ. ਈ. ਟੀ. ਸੀ. ਦੇ ਸਕਾਰਾਤਮਿਕ ਰਵੱਈਏ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਪਾਰੀਆਂ ਦੇ ਲੰਬਿਤ ਮਸਲਿਆਂ ਦਾ ਜਲਦ ਹੱਲ ਹੋਵੇਗਾ ਅਤੇ ਵਿਭਾਗ ਤੇ ਉਦਯੋਗ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੋਵੇਗਾ।