02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

11-12 ਸਤੰਬਰ ਨੂੰ ਸਨੌਰ ’ਚ ਹੋਣਗੇ ਵਿਸ਼ੇਸ਼ ਧਾਰਮਿਕ ਤੇ ਸਮਾਜਿਕ ਸਮਾਗਮ

ਸਨੌਰ, 1 ਸਤੰਬਰ (ਸੋਖਲ)-ਸ੍ਰੀ ਸ਼ਿਆਮ ਪਰਿਵਾਰ ਸਨੌਰ ਵਲੋਂ 11 ਤੇ 12 ਸਤੰਬਰ ਨੂੰ ਕਰਵਾਏ ਜਾ ਰਹੇ ਸ੍ਰੀ ਸ਼ਿਆਮ ਸੰਕੀਰਤਨ ਤੇ ਸਮੂਹਿਕ ਵਿਆਹ ਸਮਾਗਮ ਸੰਬੰਧੀ ਪ੍ਰਬੰਧਕਾਂ ਵਲੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ। ਸ੍ਰੀ ਸ਼ਿਆਮ ਪਰਿਵਾਰ ਦੇ ਮੈਂਬਰਾਂ ਨੇ ਗੌਰਵ ਸੰਧੂ ਨੂੰ ਬਾਬਾ ਸ਼ਿਆਮ ਦਾ ਸੱਦਾ ਭੇਟ ਕਰਦਿਆਂ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਅਜੀਤ ਡੈਸਕ 02-09-2026
ਸਨੌਰ, 1 ਸਤੰਬਰ (ਸੋਖਲ)-ਸ੍ਰੀ ਸ਼ਿਆਮ ਪਰਿਵਾਰ ਸਨੌਰ ਵਲੋਂ 11 ਤੇ 12 ਸਤੰਬਰ ਨੂੰ ਕਰਵਾਏ ਜਾ ਰਹੇ ਸ੍ਰੀ ਸ਼ਿਆਮ ਸੰਕੀਰਤਨ ਤੇ ਸਮੂਹਿਕ ਵਿਆਹ ਸਮਾਗਮ ਸੰਬੰਧੀ ਪ੍ਰਬੰਧਕਾਂ ਵਲੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ। ਸ੍ਰੀ ਸ਼ਿਆਮ ਪਰਿਵਾਰ ਦੇ ਮੈਂਬਰਾਂ ਨੇ ਗੌਰਵ ਸੰਧੂ ਨੂੰ ਬਾਬਾ ਸ਼ਿਆਮ ਦਾ ਸੱਦਾ ਭੇਟ ਕਰਦਿਆਂ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ 11 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਧਾਰਮਿਕ ਸੇਵਾ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ 12 ਸਤੰਬਰ ਨੂੰ ਸ਼ਾਮ 7:15 ਵਜੇ ਤੋਂ ਭਵਿਆ ਸ੍ਰੀ ਸ਼ਿਆਮ ਸੰਕੀਰਤਨ ਕਰਵਾਇਆ ਜਾਵੇਗਾ, ਜਿਸ ਵਿਚ ਪ੍ਰਸਿੱਧ ਭਜਨ ਗਾਇਕ ਤੇ ਕਲਾਕਾਰ ਬਾਬਾ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕਰਨਗੇ। ਸ੍ਰੀ ਸ਼ਿਆਮ ਪਰਿਵਾਰ ਵਲੋਂ ਸਮੂਹ ਸੰਗਤਾਂ ਤੇ ਸ਼ਰਧਾਲੂਆਂ ਨੂੰ ਦੋਵੇਂ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਸਮਾਗਮ ਸ੍ਰੀ ਠਾਕੁਰ ਦੁਆਰਾ ਤੇ ਸ੍ਰੀ ਖਾਟੂ ਸ਼ਿਆਮ ਮੰਦਰ ਗੁੱਗਾ ਮਾੜੀ ਸਨੌਰ ਵਿਖੇ ਹੋਣਗੇ।
ਪਿਛਲੀ ਖ਼ਬਰ ਪਟਿਆਲਾ ਤੇ ਮੁਹਾਲੀ ਦੇ ਐਸ. ਐਸ. ਪੀ. ਬਦਲੇ ਅਗਲੀ ਖ਼ਬਰ ਗੁਰਮਤਿ ਕਾਲਜ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।