ਸਾਬਕਾ ਮੰਤਰੀ ਨਾਭਾ ਨੇ ਕਾਂਗਰਸ ਵਰਕਰਾਂ ਨਾਲ ਕੀਤੀ ਮੀਟਿੰਗ
ਅਮਲੋਹ, 1 ਸਤੰਬਰ (ਕੇਵਲ ਸਿੰਘ)- ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਪਿੰਡ ਮਹਿਮੂਦਪੁਰ ਵਿਖੇ ਕਾਂਗਰਸ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸਾਬਕਾ ਸਰਪੰਚ ਹਰਦੀਪ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ।
ਅਮਲੋਹ, 1 ਸਤੰਬਰ (ਕੇਵਲ ਸਿੰਘ)- ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਪਿੰਡ ਮਹਿਮੂਦਪੁਰ ਵਿਖੇ ਕਾਂਗਰਸ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸਾਬਕਾ ਸਰਪੰਚ ਹਰਦੀਪ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਾਕਾ ਰਣਦੀਪ ਸਿੰਘ ਨਾਭਾ ਨੇ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਵਰਕਰਾਂ ਦੀ ਮਿਹਨਤ ਸਦਕਾ ਪਾਰਟੀ ਦਿਨੋਂ-ਦਿਨ ਮਜ਼ਬੂਤੀ ਵੱਲ ਵੱਧ ਰਹੀ ਹੈ। ਉਨ੍ਹਾਂ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਬਕਾ ਸਰਪੰਚ ਹਰਦੀਪ ਸਿੰਘ ਸਮੇਤ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਗੁਰਦਰਸ਼ਨ ਸਿੰਘ, ਸਿਕੰਦਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵਿੰਦਰ ਸਿੰਘ ਪੰਮਾ, ਸ਼ਮਸ਼ੇਰ ਸਿੰਘ ਸ਼ੇਰਾ, ਗੁਰਬਚਨ ਸਿੰਘ ਕਾਹਨਪੁਰਾ, ਦਰਸ਼ਨ ਸਿੰਘ ਨੰਬਰਦਾਰ, ਚੇਅਰਮੈਨ ਰਣਜੀਤ ਸਿੰਘ ਕੋਟਲੀ, ਨੰਬਰਦਾਰ ਜੱਗਾ, ਸੁਖਵਿੰਦਰ ਸੁੱਖਾ, ਜੱਸਾ, ਸੁਰਮੁੱਖ ਸਿੰਘ, ਬਿੱਕਰ ਸਿੰਘ ਦੀਵਾ, ਜੱਗਾ ਸਮਸ਼ਪੁਰ, ਅਮ੍ਰਿਤ ਲੱਲੋਂ, ਜਸਮੇਲ ਸਿੰਘ, ਹਰਿੰਦਰ ਸਿੰਘ, ਪਰਮਜੀਤ ਪੰਮਾ, ਲਵਪ੍ਰੀਤ ਕਾਹਨਪੁਰਾ, ਸੁੱਖਾ ਖੁੰਮਣਾ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।