03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਧਾਇਕ ਰਾਏ ਨੇ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਤਿੰਨ ਨਵੀਆਂ ਲੈਬਾਂ ਦਾ ਕੀਤਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਤਿੰਨ ਨਵੀਆਂ ਲੈਬਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਨੂੰ ਆਪਣੀ ਮੁੱਖ ਤਰਜੀਹ ਬਣਾਉਂਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ, ਸਿੱਖਿਆ ਦੀ ਗੁਣਵੱਤਾ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਤਿੰਨ ਨਵੀਆਂ ਲੈਬਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਨੂੰ ਆਪਣੀ ਮੁੱਖ ਤਰਜੀਹ ਬਣਾਉਂਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ, ਸਿੱਖਿਆ ਦੀ ਗੁਣਵੱਤਾ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਵਿੱਤੀ ਸਾਲ 2026-27 ਲਈ ਸਿੱਖਿਆ ਖੇਤਰ ਵਾਸਤੇ 19,279 ਕਰੋੜ ਦਾ ਬਜਟ ਰੱਖਿਆ ਹੈ, ਜੋ ਪਿਛਲੇ ਸਾਲ ਨਾਲੋਂ 7 ਫ਼ੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਕਲਾਸ-ਰੂਮਾਂ, ਆਧੁਨਿਕ ਲੈਬਾਂ, ਲਾਇਬ੍ਰੇਰੀਆਂ ਅਤੇ ਬਿਹਤਰ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਉੱਚ ਸਿੱਖਿਆ ਲਈ ਬਿਹਤਰ ਤਿਆਰੀ ਦੇ ਮੌਕੇ ਮਿਲ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜੇ.ਈ.ਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਆਨਲਾਈਨ ਕੋਚਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਸਿੱਖਿਆ ਵਿਚ ਇਹ ਨਿਵੇਸ਼ ਪੰਜਾਬ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਅਤੇ ਆਧੁਨਿਕ ਸਿੱਖਿਆ ਦੇ ਕੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਮੈਂਬਰ ਰਾਜ ਦਵਿੰਦਰ ਲਾਡੀ, ਲਖਬੀਰ ਸਿੰਘ ਬਧੌਛੀ, ਸਰਪੰਚ ਗੁਰਜੰਟ ਸਿੰਘ, ਪ੍ਰਿੰਸੀਪਲ ਹਰਦੀਪ ਕੌਰ, ਸਕੂਲ ਇੰਚਾਰਜ ਸੰਦੀਪ ਸੂਦ, ਲੈਕਚਰਾਰ ਗੁਰ ਸਤਵੀਰ ਕੌਰ, ਕੁਲਜਿੰਦਰ ਕੌਰ, ਨਰਿੰਦਰ ਨੰਨੂ, ਸੁਰੇਸ਼ ਕੁਮਾਰ ਬੰਟੀ, ਦਵਿੰਦਰ ਸਿੰਘ, ਹਰਜੀਤ ਸਿੰਘ ਹੈਪੀ, ਕੈਪਟਨ ਲਖਬੀਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਸਾਈਬਰ ਸੁਰੱਖਿਆ ਤੇ ਰਾਸ਼ਟਰੀ ਸੁਰੱਖਿਆ, ਡਿਜੀਟਲ ਯੁੱਗ ਦੀਆਂ ਉੱਭਰਦੀਆਂ ਚੁਨੌਤੀਆਂ ’ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।