03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

‘ ਸਾਈਬਰ ਸੁਰੱਖਿਆ ਤੇ ਰਾਸ਼ਟਰੀ ਸੁਰੱਖਿਆ, ਡਿਜੀਟਲ ਯੁੱਗ ਦੀਆਂ ਉੱਭਰਦੀਆਂ ਚੁਨੌਤੀਆਂ ’ਤੇ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਵਿਚ ਉੱਭਰ ਰਹੀਆਂ ਸੁਰੱਖਿਆ ਚੁਨੌਤੀਆਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਸਾਈਬਰ ਸੁਰੱਖਿਆ ਅਤੇ ਰਾਸ਼ਟਰੀ ਸੁਰੱਖਿਆ-ਡਿਜੀਟਲ ਯੁੱਗ ਦੀਆਂ ਉੱਭਰਦੀਆਂ ਚੁਨੌਤੀਆਂ’ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਡਾ.

ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਵਿਚ ਉੱਭਰ ਰਹੀਆਂ ਸੁਰੱਖਿਆ ਚੁਨੌਤੀਆਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਸਾਈਬਰ ਸੁਰੱਖਿਆ ਅਤੇ ਰਾਸ਼ਟਰੀ ਸੁਰੱਖਿਆ-ਡਿਜੀਟਲ ਯੁੱਗ ਦੀਆਂ ਉੱਭਰਦੀਆਂ ਚੁਨੌਤੀਆਂ’ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ ਐਸੋਸੀਏਟ ਪ੍ਰੋਫੈਸਰ ਕੰਪਿਊਟਰ ਸਾਇੰਸ ਵਿਭਾਗ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸਾਈਬਰ ਸੁਰੱਖਿਆ ਦੀ ਬਦਲ ਰਹੀ ਪ੍ਰਕਿਰਤੀ ਤੇ ਇਸ ਦੇ ਰਾਸ਼ਟਰੀ ਸੁਰੱਖਿਆ ਨਾਲ ਡੂੰਘੇ ਸਬੰਧ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਡਿਜੀਟਲ ਤਕਨਾਲੋਜੀ ਨੇ ਸੰਚਾਰ, ਸਿੱਖਿਆ, ਪ੍ਰਸ਼ਾਸਨ, ਵਪਾਰ ਅਤੇ ਜਾਣਕਾਰੀ ਤੱਕ ਪਹੁੰਚ ਨੂੰ ਆਸਾਨ ਬਣਾਇਆ ਹੈ, ਪਰ ਇਸ ਦੇ ਨਾਲ ਸਾਈਬਰ ਅਪਰਾਧ, ਹੈਕਿੰਗ, ਡਾਟਾ ਚੋਰੀ, ਪਹਿਚਾਣ ਸਬੰਧੀ ਮੁੱਦੇ, ਗ਼ਲਤ ਜਾਣਕਾਰੀ ਅਤੇ ਡਿਜੀਟਲ ਬੁਨਿਆਦੀ ਢਾਂਚੇ ’ਤੇ ਹਮਲਿਆਂ ਵਰਗੀਆਂ ਨਵੀਆਂ ਸੁਰੱਖਿਆ ਚੁਨੌਤੀਆਂ ਵੀ ਸਾਹਮਣੇ ਆਈਆਂ ਹਨ। ਡਾ. ਅਮਨਦੀਪ ਕੌਰ ਨੇ ਜ਼ੋਰ ਦਿੱਤਾ ਕਿ ਡਿਜੀਟਲ ਯੁੱਗ ਵਿਚ ਰਾਸ਼ਟਰੀ ਸੁਰੱਖਿਆ ਸਿਰਫ਼ ਸਰਹੱਦਾਂ ਦੀ ਰੱਖਿਆ ਤੱਕ ਸੀਮਤ ਨਹੀਂ ਰਹੀ, ਸਗੋਂ ਡਾਟਾ, ਸੂਚਨਾ, ਸੰਚਾਰ ਪ੍ਰਣਾਲੀਆਂ, ਡਿਜੀਟਲ ਨੈੱਟਵਰਕ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਵੀ ਇਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਸਾਈਬਰ ਜਾਗਰੂਕਤਾ, ਡਿਜੀਟਲ ਸੁਰੱਖਿਆ, ਡਾਟਾ ਦੀ ਗੁਪਤਤਾ, ਸੁਰੱਖਿਅਤ ਆਨਲਾਈਨ ਵਿਵਹਾਰ ਅਤੇ ਜ਼ਿੰਮੇਵਾਰ ਡਿਜੀਟਲ ਨਾਗਰਿਕਤਾ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਇਸ ਅਕਾਦਮਿਕ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਅੰਤਰ-ਵਿਭਾਗੀ ਲੈਕਚਰ ਵਿਦਿਆਰਥੀਆਂ ਦੇ ਗਿਆਨ, ਆਲੋਚਨਾਤਮਿਕ ਸੋਚ ਅਤੇ ਵਿਸ਼ਲੇਸ਼ਣਾਤਮਿਕ ਸਮਝ ਨੂੰ ਵਿਕਸਿਤ ਕਰਨ ਵਿਚ ਸਹਾਇਕ ਹੁੰਦੇ ਹਨ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਵਿਭਾਗ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਵਿਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮਿਸ ਨਵਨੀਤ ਕੌਰ ਨੇ ਮੁੱਖ ਬੁਲਾਰੇ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਵਿਸ਼ੇ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਮਨਦੀਪ ਕੌਰ ਮੁਖੀ ਰਾਜਨੀਤੀ ਵਿਗਿਆਨ ਵਿਭਾਗ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਬਲਵਿੰਦਰ ਕੌਰ, ਸੰਜੇ ਖ਼ਾਨ ਅਤੇ ਡਾ. ਗੁਰਇਕਬਾਲ ਸਿੰਘ ਸਮੇਤ ਵਿਦਿਆਰਥੀ ਹਾਜ਼ਰ ਸਨ। ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲੈਂਦਿਆਂ ਵਿਸ਼ੇ ਨਾਲ ਸੰਬੰਧਿਤ ਸਵਾਲ ਅਤੇ ਵਿਚਾਰ ਸਾਂਝੇ ਕੀਤੇ। ਸਮੁੱਚੇ ਤੌਰ ’ਤੇ ਇਹ ਲੈਕਚਰ ਸਾਈਬਰ ਖ਼ਤਰਿਆਂ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਡਿਜੀਟਲ ਨਾਗਰਿਕਤਾ ਦੀ ਭਾਵਨਾ ਵਿਕਸਿਤ ਕਰਨ ਵੱਲ ਇਕ ਮਹੱਤਵਪੂਰਨ ਅਕਾਦਮਿਕ ਉਪਰਾਲਾ ਸਾਬਤ ਹੋਇਆ।
ਪਿਛਲੀ ਖ਼ਬਰ ਸੈਰ ਤੋਂ ਘਰ ਵਾਪਸ ਪਰਤ ਰਹੀ ਔਰਤ ਦੀਆਂ ਸੋਨੇ ਦੀਆਂ ਵਾਲ਼ੀਆਂ ਖੋਹੀਆਂ ਅਗਲੀ ਖ਼ਬਰ ਵਿਧਾਇਕ ਰਾਏ ਨੇ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਤਿੰਨ ਨਵੀਆਂ ਲੈਬਾਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।