2027 ’ ਚ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਉਣਗੇ- ਰਣਦੀਪ ਸਿੰਘ ਨਾਭਾ
ਅਮਲੋਹ, 2 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਹਲਕਾ ਅਮਲੋਹ ਦੇ ਪਿੰਡ ਕਾਹਨਪੁਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਗੁਰਬਚਨ ਸਿੰਘ ਕਾਹਨਪੁਰਾ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਅਮਲੋਹ, 2 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਹਲਕਾ ਅਮਲੋਹ ਦੇ ਪਿੰਡ ਕਾਹਨਪੁਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਗੁਰਬਚਨ ਸਿੰਘ ਕਾਹਨਪੁਰਾ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਕਾਂਗਰਸ ਵਲੋਂ ਕਰਵਾਈਆਂ ਜਾ ਰਹੀਆਂ ਵਰਕਰ ਮਿਲਣੀਆਂ ਨੂੰ ਲੋਕਾਂ ਅਤੇ ਪਾਰਟੀ ਵਰਕਰਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਗੁਰਬਚਨ ਸਿੰਘ, ਨਾਜਰ ਸਿੰਘ , ਲਵਪ੍ਰੀਤ ਕਾਹਨਪੁਰਾ, ਜਗਦੀਪ ਸਿੰਘ, ਦਰਸ਼ਨ ਸਿੰਘ ਔਜਲਾ, ਸੁਖਵੀਰ ਸਿੰਘ, ਜੋਧ ਸਿੰਘ ਚਹਿਲ, ਰਛਪਾਲ ਸਿੰਘ, ਸਤਵੀਰ ਸਿੰਘ, ਗੁਰਜੋਤ ਸਿੰਘ, ਅਰਸ਼ ਚਹਿਲ, ਗੁਰਸ਼ਰਨ ਸਿੰਘ, ਰਾਜਦੀਪ ਮਾਂਗਟ, ਜਗਦੀਪ ਸਿੰਘ ਮਾਨ, ਦਲਜੋਤ ਔਜਲਾ, ਸੁੱਖਾ ਖੁੰਮਣਾਂ, ਜਗਦੀਪ ਕਾਹਨਪੁਰਾ ਤੇ ਹੋਰ ਹਾਜ਼ਰ ਸਨ।