ਪੰਜਾਬ ਬਚਾਓ ਰੈਲੀ ਨੂੰ ਲੈ ਕੇ ਹਲਕਾ ਇੰਚਾਰਜ ਗੁਰੂ ਦੀ ਅਗਵਾਈ ਹੇਠ ਮੀਟਿੰਗਾਂ ਦਾ ਦੌਰ ਜਾਰੀ
ਬਸੀ ਪਠਾਣਾਂ, 2 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 6 ਸਤੰਬਰ ਨੂੰ ਹਲਕਾ ਬਸੀ ਪਠਾਣਾਂ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਸਬੰਧੀ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਬਸੀ ਪਠਾਣਾਂ ’ਚ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
03-09-2026