04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭਾਜਪਾ ਸੰਸਦ ਮੈਂਬਰਾਂ ਨੇ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ’ਚ ਸ਼ਮੂਲੀਅਤ ਕਰ ਕੇ ਸਿੱਖਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ- ਵਿੱਕੀ ਚਾਹਲ

ਮੰਡੀ ਗੋਬਿੰਦਗੜ੍ਹ, 2 ਸਤੰਬਰ (ਪੱਤਰ ਪ੍ਰੇਰਕ)- ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸ਼ਹਿਰਾਵਤ ਦੁਆਰਾ 1984 ਦੇ ਸਿੱਖ ਵਿਰੋਧੀ ਦੰਗਿਆ ਦੇ ਦੋਸ਼ੀ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਵਿਰੋਧ ਵਿਚ ਕੀਤੇ ਰੋਹ ਭਰੇ ਵਿਖਾਵੇ ਵਿਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਤੋਂ ਸੈਂਕੜੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿੱਕੀ ਚਾਹਲ ਨੇ ਕਿਹਾ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ਵਿਚ ਸ਼ਮੂਲੀਅਤ ਕਰਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।

ਅਜੀਤ ਡੈਸਕ 03-09-2026
ਮੰਡੀ ਗੋਬਿੰਦਗੜ੍ਹ, 2 ਸਤੰਬਰ (ਪੱਤਰ ਪ੍ਰੇਰਕ)- ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸ਼ਹਿਰਾਵਤ ਦੁਆਰਾ 1984 ਦੇ ਸਿੱਖ ਵਿਰੋਧੀ ਦੰਗਿਆ ਦੇ ਦੋਸ਼ੀ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਵਿਰੋਧ ਵਿਚ ਕੀਤੇ ਰੋਹ ਭਰੇ ਵਿਖਾਵੇ ਵਿਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਤੋਂ ਸੈਂਕੜੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿੱਕੀ ਚਾਹਲ ਨੇ ਕਿਹਾ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ਵਿਚ ਸ਼ਮੂਲੀਅਤ ਕਰਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਭਾਜਪਾ ਦੀ ਹਾਈ ਕਮਾਨ ਤੋਂ ਮੰਗ ਕੀਤੀ ਕਿ ਉਕਤ ਤਿੰਨੋ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਵਿੱਕੀ ਚਾਹਲ ਦੇ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜਨਮ ਅਸ਼ਟਮੀ 4 ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ- ਪ੍ਰਧਾਨ ਦੀਪਕ ਗੋਇਲ ਅਗਲੀ ਖ਼ਬਰ ਅਮਰਇੰਦਰ ਸਿੰਘ ਲਿਬੜਾ ਨੇ ਕੁਸ਼ਤੀ ਦੰਗਲ ਦਾ ਪੋਸਟਰ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।