04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਪਿੰਡ ਦਮਹੇੜੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਮਧੂਮੱਖੀ ਪਾਲਨ ਸਬੰਧੀ ਵਿਹਾਰਕ ਗਿਆਨ ਪ੍ਰਦਾਨ ਕਰਨ ਲਈ ਵਿਸ਼ੇਸ਼ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਧੂਮੱਖੀ ਪਾਲਨ ਦੀਆਂ ਆਧੁਨਿਕ ਤਕਨੀਕਾਂ ਅਤੇ ਇਸ ਨੂੰ ਖੇਤੀਬਾੜੀ ਦੇ ਸਹਾਇਕ ਅਤੇ ਲਾਭਦਾਇਕ ਧੰਦੇ ਵਜੋਂ ਅਪਣਾਉਣ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ।

ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਪਿੰਡ ਦਮਹੇੜੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਮਧੂਮੱਖੀ ਪਾਲਨ ਸਬੰਧੀ ਵਿਹਾਰਕ ਗਿਆਨ ਪ੍ਰਦਾਨ ਕਰਨ ਲਈ ਵਿਸ਼ੇਸ਼ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਧੂਮੱਖੀ ਪਾਲਨ ਦੀਆਂ ਆਧੁਨਿਕ ਤਕਨੀਕਾਂ ਅਤੇ ਇਸ ਨੂੰ ਖੇਤੀਬਾੜੀ ਦੇ ਸਹਾਇਕ ਅਤੇ ਲਾਭਦਾਇਕ ਧੰਦੇ ਵਜੋਂ ਅਪਣਾਉਣ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ। ਇਹ ਦੌਰਾ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕਰਵਾਇਆ ਗਿਆ। ਇਸ ਮੌਕੇ ਅਗਾਂਹਵਧੂ ਕਿਸਾਨ ਭਗਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਮਧੂਮੱਖੀ ਕਲੋਨੀ ਦੇ ਪ੍ਰਬੰਧਨ, ਛੱਤਿਆਂ ਦੀ ਸੰਭਾਲ, ਸ਼ਹਿਦ ਉਤਪਾਦਨ ਤੇ ਮਧੂ ਮੱਖੀਆਂ ਦੀ ਸੁਰੱਖਿਅਤ ਸੰਭਾਲ ਬਾਰੇ ਵਿਹਾਰਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੀਆਂ ਮਧੂ ਮੱਖੀਆਂ ਦੀ ਭੂਮਿਕਾ, ਮੌਸਮੀ ਪ੍ਰਬੰਧਨ, ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਵੱਧ ਤੋਂ ਵੱਧ ਸ਼ਹਿਦ ਉਤਪਾਦਨ ਲਈ ਅਪਣਾਈਆਂ ਜਾਣ ਵਾਲੀਆਂ ਉਚਿੱਤ ਤਕਨੀਕਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮਧੂਮੱਖੀ ਪਾਲਨ ਕਿਸਾਨਾਂ ਅਤੇ ਪੇਂਡੂ ਨੌਜਵਾਨਾਂ ਲਈ ਵਾਧੂ ਆਮਦਨ ਦੇ ਨਾਲ-ਨਾਲ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਸਕਦਾ ਹੈ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਕਲਾਸ-ਰੂਮ ਦੇ ਗਿਆਨ ਨੂੰ ਵਿਹਾਰਕ ਤਜਰਬੇ ਨਾਲ ਜੋੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ ਸਿੰਘ ਤੇ ਇਕਬਾਲ ਸਿੰਘ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
ਪਿਛਲੀ ਖ਼ਬਰ ਚੇਅਰਮੈਨ ਰਾਜਾ ਨੇ ਪਿੰਡ ਢੋਲਾ ਵਾਸੀਆਂ ਨੂੰ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਅਗਲੀ ਖ਼ਬਰ ਜਨਮ ਅਸ਼ਟਮੀ 4 ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ- ਪ੍ਰਧਾਨ ਦੀਪਕ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।