ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ’ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਅਮਲੋਹ, 3 ਸਤੰਬਰ (ਕੇਵਲ ਸਿੰਘ)- ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਪ੍ਰੀ-ਪ੍ਰਾਇਮਰੀ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਕ੍ਰਿਸ਼ਨ ਜੀ ਦੇ ਬਚਪਨ ਦੇ ਸਾਥੀਆਂ ਅਤੇ ਦੋਸਤਾਂ ਦੇ ਰੂਪ ਵਿਚ ਸਜ-ਧਜ ਕੇ ਸਕੂਲ ਪਹੁੰਚੇ।
ਅਮਲੋਹ, 3 ਸਤੰਬਰ (ਕੇਵਲ ਸਿੰਘ)- ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਪ੍ਰੀ-ਪ੍ਰਾਇਮਰੀ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਕ੍ਰਿਸ਼ਨ ਜੀ ਦੇ ਬਚਪਨ ਦੇ ਸਾਥੀਆਂ ਅਤੇ ਦੋਸਤਾਂ ਦੇ ਰੂਪ ਵਿਚ ਸਜ-ਧਜ ਕੇ ਸਕੂਲ ਪਹੁੰਚੇ। ਸਕੂਲ ਦੇ ਵਿਹੜੇ ਨੂੰ ਗ਼ੁਬਾਰਿਆਂ, ਬੰਸਰੀਆਂ ਅਤੇ ਮਟਕਿਆਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਤਿਉਹਾਰ ਦੀ ਰੌਣਕ ਵਧ ਗਈ। ਵਿਸ਼ੇਸ਼ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੇ ਰਵਾਇਤੀ ਗੀਤਾਂ ਅਤੇ ਭਜਨਾਂ ’ਤੇ ਪੇਸ਼ਕਾਰੀਆਂ ਦੇ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਨਮ ਅਸ਼ਟਮੀ ਸਿਰਫ਼ ਤਿਉਹਾਰ ਨਹੀਂ, ਸਗੋਂ ਸਾਨੂੰ ਚੰਗੇ ਕਰਮ ਕਰਨ ਅਤੇ ਆਦਰਸ਼ ਜੀਵਨ ਜਿਊਣ ਦੀ ਪੇ੍ਰਰਨਾ ਦਿੰਦੀ ਹੈ।