ਕਿੱਕ ਬਾਕਸਿੰਗ ’ਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 5 ਤਗਮੇ
ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)- 70ਵੀਂ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਟੂਰਨਾਮੈਂਟ ਮਲਟੀ ਸਕੂਲ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਚਾਂਦੀ ਤੇ ਚਾਰ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)- 70ਵੀਂ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਟੂਰਨਾਮੈਂਟ ਮਲਟੀ ਸਕੂਲ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਚਾਂਦੀ ਤੇ ਚਾਰ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਏਕਮਜੋਤ ਸਿੰਘ ਅੱਠਵੀਂ-ਬੀ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਗੁਰਸਿਮਰਨ ਸਿੰਘ ਅੱਠਵੀਂ-ਬੀ, ਹਰਨੂਰ ਸਿੰਘ ਛੇਵੀਂ-ਏ, ਵੰਸ਼ਪ੍ਰੀਤ ਸਿੰਘ ਸੱਤਵੀਂ-ਬੀ ਅਤੇ ਗੁਰਜੀਤ ਸਿੰਘ ਨੌਵੀਂ-ਏ ਨੇ ਕਾਂਸੀ ਦੇ ਤਗਮੇ ਜਿੱਤੇ। ਇਸ ਸ਼ਾਨਦਾਰ ਪ੍ਰਾਪਤੀ ’ ਤੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕੋਚ ਹਰਦੀਪ ਕੁਮਾਰ ਦੀ ਯੋਗ ਰਹਿਨੁਮਾਈ ਅਤੇ ਮਿਹਨਤ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ।