06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਯੂਨੀਵਰਸਿਟੀ ਕਾਲਜ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਨੇ ਮਨਾਇਆ ‘ਕਾਲਾ ਅਧਿਆਪਕ ਦਿਵਸ’

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵਲੋਂ ਅੱਜ ਅਧਿਆਪਕ ਦਿਵਸ ਨੂੰ ‘ਕਾਲੇ ਅਧਿਆਪਕ ਦਿਵਸ’ ਵਜੋਂ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਰਿਜਨਲ ਸੈਂਟਰਾਂ ਵਿਚ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦਾ ਧਰਨਾ ਅੱਜ 19ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ।

ਅਜੀਤ ਡੈਸਕ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵਲੋਂ ਅੱਜ ਅਧਿਆਪਕ ਦਿਵਸ ਨੂੰ ‘ਕਾਲੇ ਅਧਿਆਪਕ ਦਿਵਸ’ ਵਜੋਂ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਰਿਜਨਲ ਸੈਂਟਰਾਂ ਵਿਚ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦਾ ਧਰਨਾ ਅੱਜ 19ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਇਨ੍ਹਾਂ ਅਦਾਰਿਆਂ ਵਿਚ ਪਿਛਲੇ 15 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰ ਯੂ.ਜੀ.ਸੀ ਦੁਆਰਾ 2018 ਵਿਚ ਪ੍ਰਵਾਨਿਤ ਪੇਅ ਕਮਿਸ਼ਨ ਨੂੰ ਆਪਣੇ ਆਪ ਤੇ ਲਾਗੂ ਕਰਨ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇਸ ਪੇ ਕਮਿਸ਼ਨ ਨੂੰ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਤੋਂ ਇਲਾਵਾ ਬਾਕੀ ਸਾਰੀਆਂ ਅਧਿਆਪਕ ਫੈਕਲਟੀਆਂ ’ਤੇ ਲਾਗੂ ਕਰ ਦਿੱਤਾ ਗਿਆ ਹੈ, ਜਿਸ ਵਿਚ ਰੈਗੂਲਰ ਦੇ ਨਾਲ-ਨਾਲ ਐਡਹਾਕ ਅਤੇ ਗੈੱਸਟ ਫੈਕਲਟੀ ਵੀ ਸ਼ਾਮਿਲ ਹਨ। ਸੰਘਰਸ਼ ਦੀ ਇਸੇ ਲੜੀ ਤਹਿਤ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵਲੋਂ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੇ ਝੰਡੇ ਹੇਠ ਅਧਿਆਪਕ ਦਿਵਸ ਨੂੰ ‘ਕਾਲੇ ਅਧਿਆਪਕ ਦਿਵਸ’ ਵਜੋਂ ਮਨਾਇਆ ਗਿਆ। ਕੰਟਰੈਕਟ ਅਧਿਆਪਕਾਂ ਨੇ ਸਪਸ਼ਟ ਕੀਤਾ ਕਿ 2018 ਰੈਗੂਲੇਸ਼ਨ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰਾਜਨ ਗੋਇਲ ਬਨਾਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੇਸ ਵਿਚ ਫ਼ੈਸਲਾ ਕੰਟਰੈਕਟ ਅਧਿਆਪਕਾਂ ਦੇ ਹੱਕ ਵਿਚ ਦਿੱਤਾ ਜਾ ਚੁੱਕਾ ਹੈ। ਪ੍ਰੰਤੂ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਸਬੰਧਿਤ ਫ਼ੈਸਲੇ ਨੂੰ ਲਾਗੂ ਨਾ ਕਰਕੇ ਹਾਈਕੋਰਟ ਦੇ ਹੁਕਮਾਂ ਦੀ ਤੌਹੀਨ ਕਰ ਰਿਹਾ ਹੈ। ਕੰਟਰੈਕਟ ਅਧਿਆਪਕਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ 2018 ਯੂ.ਜੀ.ਸੀ ਰੈਗੂਲੇਸ਼ਨ ਅਨੁਸਾਰ ਬਣਦੀ ਤਨਖ਼ਾਹ ਅਤੇ ਬਾਕੀ ਸੁਵਿਧਾਵਾਂ ਪ੍ਰਦਾਨ ਨਹੀਂ ਕੀਤੀਆਂ ਜਾਂਦੀਆਂ, ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਜੇਕਰ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕੰਟਰੈਕਟ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਵਿਚ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਸਾਰੇ ਅਦਾਰਿਆਂ ਨੂੰ ਪੱਕੇ ਤੌਰ ਤੇ ਬੰਦ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਚ ਅਧਿਆਪਕ ਦਿਵਸ ’ਤੇ ਪ੍ਰਿੰਸੀਪਲ ਸਮੇਤ ਅਧਿਆਪਕਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦੇ ਮੁੱਖ ਅਧਿਆਪਕ ਅਮਨਦੀਪ ਸਿੰਘ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।