06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦਾਨ ਕੀਤੇ ਖ਼ੂਨ ਦੀ ਇਕ ਬੂੰਦ ਵੀ ਕਿਸੇ ਦੀ ਜ਼ਿੰਦਗੀ ਵਿਚ ਰੌਸ਼ਨੀ ਭਰ ਸਕਦੀ ਹੈ-ਰਾਜੂ ਖੰਨਾ

ਅਮਲੋਹ, 5 ਸਤੰਬਰ (ਕੇਵਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਿੰਡ ਭੱਦਲਥੂਹਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਤੀਜਾ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖ਼ੂਨਦਾਨ ਕਰਨ ਵਾਲੇ ਦਾਨੀਆਂ ਦਾ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 06-09-2026
ਅਮਲੋਹ, 5 ਸਤੰਬਰ (ਕੇਵਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਿੰਡ ਭੱਦਲਥੂਹਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਤੀਜਾ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖ਼ੂਨਦਾਨ ਕਰਨ ਵਾਲੇ ਦਾਨੀਆਂ ਦਾ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਸਿਹਤ ਸਬੰਧੀ ਯੋਗ ਸਲਾਹ ਵੀ ਦਿੱਤੀ ਗਈ। ਇਸ ਕੈਂਪ ਦਾ ਸਮੁੱਚਾ ਪ੍ਰਬੰਧ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਹਾਦਰ ਸਿੰਘ, ਕਰਮਜੋਤ ਸਿੰਘ, ਲਵਪ੍ਰੀਤ ਸਿੰਘ,ਜੱਸੀ ਸਿੰਘ, ਪ੍ਰਗਟ ਸਿੰਘ ਅਤੇ ਸੱਜਣ ਸਿੰਘ ਦੀ ਟੀਮ ਵਲੋਂ ਕੀਤਾ ਗਿਆ। ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਖ਼ੂਨਦਾਨੀਆਂ ਵਲੋਂ ਇਸ ਪਰਉਪਕਾਰੀ ਮਹਾਨ ਕਾਰਜ ਵਿਚ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਖ਼ੂਨਦਾਨ ਮਹਾਨ ਦਾਨ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਅਜਿਹੇ ਕੈਂਪ ਸਮਾਜ ਵਿਚ ਮਨੁੱਖਤਾ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਕੈਂਪ ਦੇ ਪ੍ਰਬੰਧਕਾਂ ਨੇ ਸਮੁੱਚੀਆਂ ਸੰਗਤਾਂ, ਖ਼ੂਨਦਾਨੀਆਂ, ਡਾਕਟਰਾਂ ਦੀ ਟੀਮ ਅਤੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਭਵਿੱਖ ਵਿਚ ਵੀ ਅਜਿਹੇ ਸੇਵਾ ਕਾਰਜ ਜਾਰੀ ਰੱਖੇ ਜਾਣਗੇ। ਇਸ ਕੈਂਪ ਵਿਚ ਡਾ. ਅਰਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਸੀਨੀਅਰ ਆਗੂ ਸੁਖਵਿੰਦਰ ਸਿੰਘ ਕਾਲਾ ਅਰੋੜਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਗਦੀਪ ਸਿੰਘ ਜੇਪੀ, ਹਰਵਿੰਦਰ ਸਿੰਘ ਕਾਲਾ, ਰਾਜਵਿੰਦਰ ਸਿੰਘ, ਪ੍ਰਿੰਸ, ਰਾਜਿੰਦਰ ਸਿੰਘ ਗੋਲੂ, ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਮੰਦਰਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬ੍ਰਿਜੇਸ਼ਵਰ ਸਿੰਘ ਪਾਸ਼ੀ ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।