06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜ਼ਿਲ੍ਹੇ ਦੇ ਵੱਖ-ਵੱਖ ਮੰਦਰਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਫ਼ਤਹਿਗੜ੍ਹ ਸਾਹਿਬ-ਸਰਹਿੰਦ ਸ਼ਹਿਰ ਅਤੇ ਸਰਹਿੰਦ ਮੰਡੀ ਦੇ ਵੱਖ-ਵੱਖ ਮੰਦਿਰਾਂ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਮੰਦਿਰ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਕਲੱਬਾਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਧਾਰਮਿਕ ਸਮਾਗਮ ਵੀ ਕਰਵਾਏ ਗਏ।

ਅਜੀਤ ਡੈਸਕ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਫ਼ਤਹਿਗੜ੍ਹ ਸਾਹਿਬ-ਸਰਹਿੰਦ ਸ਼ਹਿਰ ਅਤੇ ਸਰਹਿੰਦ ਮੰਡੀ ਦੇ ਵੱਖ-ਵੱਖ ਮੰਦਿਰਾਂ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਮੰਦਿਰ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਕਲੱਬਾਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਧਾਰਮਿਕ ਸਮਾਗਮ ਵੀ ਕਰਵਾਏ ਗਏ। ਜਿਸ ਵਿਚ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ਮੰਦਿਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿਚ ਆਪਣੀ ਹਾਜ਼ਰੀ ਲਗਵਾਈ ਅਤੇ ਮੱਖਣ ਮਿਸ਼ਰੀ ਸਮੇਤ 56 ਪ੍ਰਕਾਰ ਦੇ ਭੋਜਨਾਂ ਦਾ ਭੋਗ ਲਗਾਇਆ। ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਸਜੇ ਬੱਚੇ ਸ਼ਰਧਾਲੂਆਂ ਦੇ ਮਨਾਂ ਨੂੰ ਮੋਹ ਰਹੇ ਸਨ। ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਮੇਨ ਬਾਜ਼ਾਰ, ਸ਼ਿਵ ਮੰਦਿਰ, ਪ੍ਰਾਚੀਨ ਸ਼ਿਵ ਮੰਦਿਰ, ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ, ਦਸਹਿਰਾ ਗਰਾਊਂਡ ਸ਼ਿਵ ਮੰਦਿਰ, ਨੈਣਾਂ ਦੇਵੀ ਮੰਦਿਰ, ਸਨਾਤਨ ਧਰਮ ਮੰਦਿਰ, ਤ੍ਰਿਵੇਣੀ ਮੰਦਿਰ ਸਰਹਿੰਦ ਮੰਡੀ, ਸੱਤ ਨਰਾਇਣ ਮੰਦਿਰ, ਸ਼ਿਵ ਮੰਦਿਰ ਇਸਤਰੀ ਸਭਾ ਸਰਹਿੰਦ ਹਮਾਯੂੰਪੁਰ, ਸ੍ਰੀ ਰਾਧਾ ਕ੍ਰਿਸ਼ਨ ਗਊਸ਼ਾਲਾ, ਸ੍ਰੀ ਰਾਧਾ ਮਾਧਵ ਗਊਸ਼ਾਲਾ ਤੋਂ ਇਲਾਵਾ ਹੋਰ ਵੱਖ-ਵੱਖ ਮੰਦਿਰਾਂ ਵਿਚ ਜਨਮ ਅਸ਼ਟਮੀ ਦੇ ਸਬੰਧ ਵਿਚ ਸਮਾਗਮ ਕਰਵਾਏ ਗਏ। ਜਿਸ ਦੌਰਾਨ ਵੱਖ-ਵੱਖ ਕੀਰਤਨ ਮੰਡਲੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਧਾਰਮਿਕ ਭਜਨਾਂ ਰਾਹੀਂ ਸ਼ਰਧਾਲੂਆਂ ਨੂੰ ਮੰਤਰ ਮੁਗਧ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਕਲੱਬਾਂ ਵਲੋਂ ਫਲਾਂ ਸਮੇਤ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਤੇ ਸ਼੍ਰੋਮਣੀ ਅਕਾਲੀ ਦਲ ਤੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੋਂ ਇਲਾਵਾ ਵੱਖ-ਵੱਖ ਆਗੂਆਂ ਨੇ ਵੱਖ-ਵੱਖ ਮੰਦਿਰਾਂ ਵਿਚ ਹਾਜ਼ਰੀ ਲਗਵਾਈ। ਇਸ ਮੌਕੇ ਸਮੂਹ ਕਮੇਟੀ ਮੈਂਬਰਾਂ ਵਲੋਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਸ਼ਰਧਾਲੂਆਂ ਨੂੰ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਹਰੇਕ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਅਜਿਹੇ ਧਾਰਮਿਕ ਸਮਾਗਮ ਸਾਡੀਆਂ ਆਪਸੀ ਭਾਈਚਾਰਕ ਸਾਂਝਾ ਨੂੰ ਮਜ਼ਬੂਤ ਕਰਦੇ ਹਨ।
ਪਿਛਲੀ ਖ਼ਬਰ ਅਧਿਆਪਕ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ-ਰਾਕੇਸ਼ ਗਰਗ ਅਗਲੀ ਖ਼ਬਰ ਦਾਨ ਕੀਤੇ ਖ਼ੂਨ ਦੀ ਇਕ ਬੂੰਦ ਵੀ ਕਿਸੇ ਦੀ ਜ਼ਿੰਦਗੀ ਵਿਚ ਰੌਸ਼ਨੀ ਭਰ ਸਕਦੀ ਹੈ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।