06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਡਾ. ਗੁਰਪ੍ਰੀਤ ਕੌਰ ਮਾਨ ਦਾ ਔਰਤ ਹੋ ਕੇ ਜ਼ਬਰ ਜਨਾਹ ਦੇ ਦੋਸ਼ੀ ਨੂੰ ਬਚਾਉਣਾ ਸ਼ਰਮਨਾਕ-ਕਿਰਨਦੀਪ ਕੌਰ ਖੰਨਾ

ਅਮਲੋਹ, 5 ਸਤੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਹਲਕਾ ਅਮਲੋਹ ਤੋਂ ਵੱਡੀ ਗਿਣਤੀ ਵਿਚ ਮਹਿਲਾ ਆਗੂਆਂ ਅਤੇ ਪਾਰਟੀ ਵਰਕਰਾਂ ਦਾ ਕਾਫ਼ਲਾ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਚੰਡੀਗੜ੍ਹ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਲਈ ਦੋ ਬੱਸਾਂ ਵਿਚ ਰਵਾਨਾ ਹੋਇਆ। ਇਹ ਪ੍ਰਦਰਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.

ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਹਲਕਾ ਅਮਲੋਹ ਤੋਂ ਚੰਡੀਗੜ੍ਹ ਲਈ ਰਵਾਨਾ ਹੋਣ ਮੌਕੇ ਮਹਿਲਾਵਾਂ ਦਾ ਵੱਡਾ ਕਾਫ਼ਲਾ। ਤਸਵੀਰ: ਸ਼ੇਰਗਿੱਲ 06-09-2026
ਅਮਲੋਹ, 5 ਸਤੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਹਲਕਾ ਅਮਲੋਹ ਤੋਂ ਵੱਡੀ ਗਿਣਤੀ ਵਿਚ ਮਹਿਲਾ ਆਗੂਆਂ ਅਤੇ ਪਾਰਟੀ ਵਰਕਰਾਂ ਦਾ ਕਾਫ਼ਲਾ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਚੰਡੀਗੜ੍ਹ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਲਈ ਦੋ ਬੱਸਾਂ ਵਿਚ ਰਵਾਨਾ ਹੋਇਆ। ਇਹ ਪ੍ਰਦਰਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਲੱਗੇ ਉਨ੍ਹਾਂ ਦੋਸ਼ਾਂ ਨੂੰ ਲੈ ਕੇ ਕੀਤਾ ਗਿਆ, ਜਿਨ੍ਹਾਂ ਵਿਚ ਜਬਰ ਜਨਾਹ ਦੇ ਇਕ ਮਾਮਲੇ ਨੂੰ ਦਬਾਉਣ ਲਈ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਚੰਡੀਗੜ੍ਹ ਰਵਾਨਾ ਹੋਣ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਲੱਗੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਹੁਣ ਮੁੱਖ ਮੰਤਰੀ ਦੇ ਆਪਣੇ ਪਰਿਵਾਰ ’ਤੇ ਹੀ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਸ਼ਰਮਨਾਕ ਗੱਲ ਹੈ ਕਿ ਔਰਤ ਹੋਣ ਦੇ ਬਾਵਜੂਦ ਡਾ. ਗੁਰਪ੍ਰੀਤ ਕੌਰ ’ਤੇ ਜਬਰ ਜਨਾਹ ਦੇ ਦੋਸ਼ੀ ਨੂੰ ਬਚਾਉਣ ਲਈ ਕਥਿਤ ਤੌਰ ’ਤੇ ਰਿਸ਼ਵਤ ਮੰਗਣ ਦੇ ਦੋਸ਼ ਲੱਗੇ ਹਨ। ਉਨ੍ਹਾਂ ਕਿਹਾ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵਲੋਂ ਇਸ ਮਾਮਲੇ ’ਤੇ ਹੁਣ ਤੱਕ ਕੋਈ ਬਿਆਨ ਜਾਂ ਕਾਰਵਾਈ ਨਹੀਂ ਕੀਤੀ ਗਈ। ਬੀਬੀ ਖੰਨਾ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਕਿ ਉਹ ਮਾਮਲੇ ਦਾ ਖੁਦ ਨੋਟਿਸ ਲੈ ਕੇ ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਕਰਵਾਏ। ਇਸ ਮੌਕੇ ’ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ਭਗੜਾਣਾ, ਜਸਪ੍ਰੀਤ ਕੌਰ ਭੱਦਲਥੂਹਾ, ਕੁਲਵੰਤ ਕੌਰ, ਦਪਿੰਦਰ ਕੌਰ ਸੰਮਤੀ ਮੈਂਬਰ, ਕੁਲਵੰਤ ਕੌਰ ਭੱਦਲਥੂਹਾ, ਗੁਰਦੇਵ ਕੌਰ ਦਨਘੇੜੀ, ਅਜਮੇਰ ਕੌਰ, ਜਰਨੈਲ ਕੌਰ ਅਮਲੋਹ, ਸਿੰਦਰ ਕੌਰ ਦਨਘੇੜੀ, ਤੇਜ਼ ਕੌਰ ਸੌਟੀ, ਭੁਪਿੰਦਰ ਕੌਰ, ਤੇਜਿੰਦਰ ਕੌਰ, ਰਾਜਵਿੰਦਰ ਕੌਰ, ਰਾਜਵਿੰਦਰ ਕੌਰ ਭਗਵਾਨਪੁਰਾ, ਰਮਨਦੀਪ ਕੌਰ, ਰੁਪਿੰਦਰ ਕੌਰ, ਨਿਰਮਲ ਕੌਰ, ਦਲਜੀਤ ਕੌਰ, ਪਰਮਜੀਤ ਕੌਰ, ਲਖਵੀਰ ਕੌਰ ਮਾਜਰੀ, ਤਰਨਪ੍ਰੀਤ ਕੌਰ, ਹਰਨੇਕ ਕੌਰ, ਪ੍ਰਵੀਨ ਬਾਲਾ ਭੱਦਲਥੂਹਾ ਅਤੇ ਜਸਵਿੰਦਰ ਕੌਰ ਆਦਿ ਸ਼ਾਮਲ ਸਨ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਜਤਿੰਦਰ ਸਿੰਘ ਧਾਲੀਵਾਲ ਮੈਂਬਰ ਜਨਰਲ ਕੌਂਸਲ, ਡਾ. ਅਰਜੁਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਹਰਬੰਸ ਸਿੰਘ ਬਡਾਲੀ, ਗੁਰਕੀਰਤ ਸਿੰਘ ਪਨਾਗ ਅਤੇ ਹਰਮਿੰਦਰ ਸਿੰਘ ਦਨਘੇੜੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਐੱਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਅੱਜ ਅਗਲੀ ਖ਼ਬਰ ਬਸੀ ਪਠਾਣਾਂ ਵਿਚ ਅੱਜ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਰੈਲੀ ਨੂੰ ਕਰਨਗੇ ਸੰਬੋਧਨ-ਦਰਬਾਰਾ ਸਿੰਘ ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।