07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੁਰੂ ਤੇਗ਼ ਬਹਾਦਰ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਬਰਾਸ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਛੋਟੇ-ਛੋਟੇ ਬੱਚੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿਚ ਸਜੇ ਹੋਏ ਬਹੁਤ ਹੀ ਸੁੰਦਰ ਲੱਗ ਰਹੇ ਸਨ।

ਅਜੀਤ ਡੈਸਕ 07-09-2026
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਬਰਾਸ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਛੋਟੇ-ਛੋਟੇ ਬੱਚੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿਚ ਸਜੇ ਹੋਏ ਬਹੁਤ ਹੀ ਸੁੰਦਰ ਲੱਗ ਰਹੇ ਸਨ। ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੀ ਜੀਵਨੀ ਨਾਲ ਸਬੰਧਿਤ ਭਜਨ ਅਤੇ ਗੀਤ ਪੇਸ਼ ਕੀਤੇ। ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਮਹੱਤਵ ਬਾਰੇ ਦੱਸਿਆ ਅਤੇ ਸ੍ਰੀ ਕ੍ਰਿਸ਼ਨ ਜੀ ਦੇ ਦਿੱਤੇ ਗਏ, ਗੀਤਾ ਦੇ ਉਪਦੇਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚ, ਧਰਮ ਅਤੇ ਕਰਮ ਦੇ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਤਿਉਹਾਰ ਸਕੂਲਾਂ ਵਿਚ ਮਨਾਉਣ ਦਾ ਮੁੱਖ ਮਕਸਦ ਬੱਚਿਆਂ ਨੂੰ ਆਪਣੇ ਸਭਿਆਚਾਰ ਅਤੇ ਸੰਸਕਾਰਾਂ ਨਾਲ ਜੋੜਨਾ ਹੈ ਤਾਂ ਜੋ ਉਹ ਚੰਗੇ ਨਾਗਰਿਕ ਬਣ ਸਕਣ। ਉਨ੍ਹਾਂ ਸਾਰੇ ਬੱਚਿਆਂ ਅਤੇ ਮਾਪਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਮੂਹ 573 ਪੋਲਿੰਗ ਬੂਥਾਂ ‘ਤੇ ਸਫਲਤਾਪੂਰਵਕ ਲੱਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਗੁੱਗਾ ਮਾੜੀ ਦੇ ਮੇਲੇ ਮੌਕੇ ਸਾਨੂੰ ਖੇਡਾਂ ਕਰਵਾ ਕੇ ਆਪਣੇ ਵਿਰਸੇ ਨੂੰ ਸੰਭਾਲਣ ਦੀ ਲੋੜ- ਡਾ. ਹਰਬੰਸ ਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।