07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਮੂਹ 573 ਪੋਲਿੰਗ ਬੂਥਾਂ ‘ਤੇ ਸਫਲਤਾਪੂਰਵਕ ਲੱਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ

ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਅਧੀਨ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਮੂਹ 573 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.

ਅਜੀਤ ਡੈਸਕ 07-09-2026
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਅਧੀਨ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਮੂਹ 573 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜਾਅ ਦੇ ਕੰਮ ਨੂੰ ਮੁੱਖ ਰੱਖਦਿਆਂ ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ ‘ਵਧੀਕ ਸਹਾਇਕ ਚੋਣ ਰਜਿਸਟਰੇਸ਼ਨ ਅਫਸਰ’ ਬੂਟਾ ਸਿੰਘ, ਗੁਰਜੀਤ ਸਿੰਘ ਸਕੱਤਰ ਮਾਰਕਿਟ ਕਮੇਟੀ ਅਮਲੋਹ, ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ 2, ਬਸੀ ਪਠਾਣਾ ਅਮਿਤਾਭ ਤਿਵਾੜੀ ਨੇ ਵੱਖ-ਵੱਖ ਬੂਥਾਂ ਤੇ ਜਾ ਕੇ ਇਨ੍ਹਾਂ ਕੈਂਪਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਚੱਲ ਰਹੇ ਕੈਂਪਾਂ ਦੇ ਕੰਮਕਾਜ ‘ਤੇ ਪੂਰਨ ਤਸੱਲੀ ਦਾ ਪ੍ਰਗਟਾਵਾ ਕੀਤਾ। ਚੈਕਿੰਗ ਦੌਰਾਨ ਅਧਿਕਾਰੀਆਂ ਨੇ ਵੋਟਰਾਂ ਨਾਲ ਗੱਲਬਾਤ ਕੀਤੀ ਅਤੇ ਬੀ.ਐਲ.ਓਜ਼. ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜਾਅ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਵੋਟਰਾਂ ਦੀ ਸੁਵਿਧਾ ਲਈ ਸਾਰੇ ਬੂਥ ਲੈਵਲ ਅਫ਼ਸਰ ਕੈਂਪਾਂ ਵਿਚ ਮੌਜੂਦ ਰਹੇ। ਵੱਡੀ ਗਿਣਤੀ ਨਾਗਰਿਕਾਂ ਨੇ ਲੋੜੀਂਦੇ ਫਾਰਮ ਭਰ ਕੇ ਮੌਕੇ ‘ਤੇ ਹੀ ਆਪਣੇ ਬੀ.ਐਲ.ਓ. ਕੋਲ ਜਮ੍ਹਾ ਕਰਵਾਏ। ਇਨ੍ਹਾਂ ਵਿਚ ਨਵੀਂ ਵੋਟ ਲਈ ਫਾਰਮ ਨੰਬਰ 6, ਐਨ.ਆਰ.ਆਈ. ਵੋਟਰ ਵਜੋਂ ਦਰਜ ਹੋਣ ਲਈ ਫਾਰਮ ਨੰਬਰ 6-ਏ ਅਤੇ ਪਤਾ ਬਦਲਣ, ਸ਼ਿਫਟਿੰਗ ਜਾਂ ਵੇਰਵਿਆਂ ਵਿਚ ਸੁਧਾਰ ਲਈ ਫਾਰਮ ਨੰਬਰ 8 ਸ਼ਾਮਿਲ ਹਨ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ- ਬੀਬਾ ਬਹਿਸ਼ਤਾ ਸਿੰਘ ਅਮਲੋਹ ’ਚ ਕਾਂਗਰਸ ਦੀ ਮਜ਼ਬੂਤ... ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।