ਮੈਜਿਸਟਰੇਟ ਨੇ ਜ਼ਿਲ੍ਹੇ ’ਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ ’ਤੇ ਲਗਾਈ ਪਾਬੰਦੀ
ਫ਼ਤਹਿਗੜ੍ਹ ਸਾਹਿਬ, 7 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ ਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਫ਼ਤਹਿਗੜ੍ਹ ਸਾਹਿਬ, 7 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ ਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ ਇਨ੍ਹਾਂ ਗਤੀਵਿਧੀਆਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਿਆਂ ਰਹਿੰਦਾ ਹੈ, ਆਮ ਲੋਕਾਂ ਦੀ ਪਿੰਡਾਂ ਅਤੇ ਕਸਬਿਆਂ, ਸ਼ਹਿਰੀ ਇਲਾਕੇ ਵਿਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਪਾਬੰਦੀਆਂ ਜ਼ਰੂਰੀ ਹੋ ਜਾਂਦੀਆਂ ਹਨ। ਇਹ ਹੁਕਮ 28 ਅਕਤੂਬਰ, 2026 ਤੱਕ ਲਾਗੂ ਰਹੇਗਾ। ਭਾਰਤ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ’ਤੇ ਹਥਿਆਰ ਚੁੱਕਣ ’ਤੇ ਪਾਬੰਦੀ ਲਾਗੂ ਨਹੀਂ ਹੋਵੇਗੀ।