08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਪੰਜੋਲਾ ਵਿਖੇ ਛਿੰਝ ਮੇਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 7 ਸਤੰਬਰ (ਮਨਪ੍ਰੀਤ ਸਿੰਘ)- ਬਲਾਕ ਸਰਹਿੰਦ ਅਧੀਨ ਪੈਂਦੇ ਪਿੰਡ ਪੰਜੋਲਾ ਵਿਖੇ ਗ੍ਰਾਮ ਪੰਚਾਇਤ ਵਲੋਂ ਦੂਜਾ ਵਿਸ਼ਾਲ ਛਿੰਝ ਮੇਲਾ ਕਰਵਾਇਆ ਗਿਆ। ਛਿੰਝ ਮੇਲੇ ਦੀ ਸ਼ੁਰੂਆਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਵੀਰ ਸਿੰਘ ਰਾਏ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਵਲੋਂ ਰੀਬਨ ਕੱਟ ਕੇ ਕੀਤੀ ਗਈ।

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 08-09-2026
ਫ਼ਤਹਿਗੜ੍ਹ ਸਾਹਿਬ, 7 ਸਤੰਬਰ (ਮਨਪ੍ਰੀਤ ਸਿੰਘ)- ਬਲਾਕ ਸਰਹਿੰਦ ਅਧੀਨ ਪੈਂਦੇ ਪਿੰਡ ਪੰਜੋਲਾ ਵਿਖੇ ਗ੍ਰਾਮ ਪੰਚਾਇਤ ਵਲੋਂ ਦੂਜਾ ਵਿਸ਼ਾਲ ਛਿੰਝ ਮੇਲਾ ਕਰਵਾਇਆ ਗਿਆ। ਛਿੰਝ ਮੇਲੇ ਦੀ ਸ਼ੁਰੂਆਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਵੀਰ ਸਿੰਘ ਰਾਏ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਵਲੋਂ ਰੀਬਨ ਕੱਟ ਕੇ ਕੀਤੀ ਗਈ। ਇਸ ਮੌਕੇ ਪਹਿਲਵਾਨਾਂ ਨੂੰ ਹੱਥ ਮਿਲਾ ਕੇ ਘੋਲ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਰਾਏ ਤੇ ਚੇਅਰਮੈਨ ਲਿਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਚੋਂ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਛਿੰਝ ਮੇਲੇ ਸਾਡੇ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਤੇ ਅਜਿਹੇ ਮੇਲਿਆਂ ਨਾਲ ਨੌਜਵਾਨਾਂ ਵਿਚ ਕੁਸ਼ਤੀ ਵਰਗੀ ਪੁਰਾਤਨ ਖੇਡ ਪ੍ਰਤੀ ਰੁਚੀ ਵਧਦੀ ਹੈ। ਉਨ੍ਹਾਂ ਪੰਚਾਇਤ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਗੱਲਬਾਤ ਦੌਰਾਨ ਸਰਪੰਚ ਅਵਤਾਰ ਸਿੰਘ ਤੇਜੇ ਨੇ ਕਿਹਾ ਕਿ ਪਿੰਡ ਦੀ ਸਰਬਪੱਖੀ ਤਰੱਕੀ ਦੇ ਨਾਲ-ਨਾਲ ਅਸੀਂ ਆਪਣੇ ਵਿਰਸੇ ਨੂੰ ਵੀ ਸਾਂਭਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੂਜਾ ਛਿੰਝ ਮੇਲਾ ਕਰਵਾਇਆ ਗਿਆ ਹੈ, ਜਿਸ ਵਿਚ ਦੂਰ ਦੁਰਾਡੇ ਤੋਂ ਨਾਮੀ ਪਹਿਲਵਾਨਾਂ ਨੇ ਭਾਗ ਲਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਮੇਲੇ ਕਰਵਾਏ ਜਾਂਦੇ ਰਹਿਣਗੇ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੇਲੇ ਵਿਚ ਵਿਸ਼ੇਸ਼ ਤੌਰ ਤੇ ਰਸ਼ਪਿੰਦਰ ਸਿੰਘ ਰਾਜਾ ਨੇ ਵੀ ਸ਼ਮੂਲੀਅਤ ਕੀਤੀ । ਇਸ ਮੌਕੇ ਹਾਜੀ ਮਿਹਰਬਾਨ, ਸੁਰਮਖ ਸਿੰਘ, ਲਖਵਿੰਦਰ ਕੌਰ, ਹਰਪ੍ਰੀਤ ਕੌਰ, ਕਰਮਜੀਤ ਕੌਰ ਸਾਰੇ ਪੰਚ, ਗੁਰਿੰਦਰ ਸਿੰਘ, ਜਸਵੀਰ ਸਿੰਘ, ਲੀਲਾ ਸਿੰਘ, ਸੁਰਿੰਦਰ ਸਿੰਘ ਛਿੰਦਾ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਸਾਬਕਾ ਸਰਪੰਚ ਤੇਜਾ ਸਿੰਘ, ਪ੍ਰਧਾਨ ਸੰਪੂਰਨ ਸਿੰਘ, ਸੋਹਣ ਸਿੰਘ, ਜਗਦੀਪ ਸਿੰਘ, ਦਰਬਾਰਾ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਸੋਮਾ ਸਿੰਘ, ਗੁਰਵਿੰਦਰ ਸਿੰਘ, ਸਤਪਾਲ ਸਿੰਘ, ਹਰਦੇਵ ਸਿੰਘ ਤੇ ਸਰਪੰਚ ਸਿਕੰਦਰ ਸਿੰਘ ਬਹਿਲੋਲਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ 25 ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਖੇਡ ਮੈਦਾਨ ਦੇ ਨੁਕਸਾਨ ਦੀ ਆਯੋਜਕ ਕੰਪਨੀ ਤੋਂ ਭਰਪਾਈ ਕਰਵਾਈ ਜਾਵੇ- ਰਣਦੀਪ ਸਿੰਘ ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।