‘ ਖੇਡਾਂ ਵਤਨ ਪੰਜਾਬ ਦੀਆਂ-2026’: ਸੂਬੇ ’ਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ- ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਹ
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨ ਮੌਕੇ ਖਿਡਾਰੀਆਂ ਨਾਲ ਮੁਲਾਕਾਤ ਕਰਨ ਸਮੇਂ ਤੇ ਯਾਦਗਾਰੀ ਤਸਵੀਰ ਕਰਵਾਉਣ ਸਮੇਂ ਕੋਚਾਂ ਸਮੇਤ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪਿੰਡ ਪੱਧਰ ਤੋਂ ਖਿਡਾਰੀਆਂ ਦੀ ਪ੍ਰਤਿਭਾ ਦੀ ਪਛਾਣ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ । ਇਨ੍ਹਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਹਰਪਿੰਦਰ ਸਿੰਘ ਨੇ ਦੱਸਿਆ ਕਿ 15 ਸਤੰਬਰ ਤੱਕ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਵਿਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਬਲਾਕ ਸਰਹਿੰਦ ਵਿਚ ਲਗਭਗ 2200 ਖਿਡਾਰੀਆਂ ਅਤੇ ਬਲਾਕ ਅਮਲੋਹ ਵਿਚ ਕਰੀਬ 2500 ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਸਰਹਿੰਦ ਬਲਾਕ ਵਿਚ ਐਥਲੈਟਿਕਸ ਗੇਮ ਲੌਂਗ ਜੰਪ ਅੰਡਰ-21 ਲੜਕੀਆਂ ਵਿਚ ਨੀਤਿਕਾ ਸ਼ਰਮਾ ਨੇ ਪਹਿਲਾ, ਰੁਬਨਪ੍ਰੀਤ ਕੌਰ ਨੇ ਦੂਜਾ ਤੇ ਸੰਗਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੇ, ਅੰਡਰ-21 ਸਾਲਾ, 800 ਮੀਟਰ ਵਿਚ ਗੌਤਮ, ਹਸਮੀਤ ਸਿੰਘ ਤੇ ਅਮਨਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਵਿਚ ਇਸ਼ਾਨਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ ਤੇ ਰਾਜਵੀਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸਮੈਸ਼ਿੰਗ ਲੜਕੇ ਅੰਡਰ-21 ਵਿਚ ਡਿਵਾਈਨ ਲਾਈਟ ਦੀ ਟੀਮ ਅਤੇ ਸਪੋਰਟਸ ਅਕੈਡਮੀ ਸਰਹਿੰਦ ਦੀ ਟੀਮ ਨੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਫੁੱਟਬਾਲ ਅੰਡਰ-17 ਲੜਕੇ ਵਿਚ ਜੀਸਸ ਸੇਵੀਅਰ ਸਕੂਲ, ਸਰਹਿੰਦ ਦੀ ਟੀਮ ਨੇ ਕ੍ਰਿਪਾਲ ਸਿੰਘ ਲਿਬੜਾ ਫੁੱਟਬਾਲ ਅਕੈਡਮੀ ਦੀ ਟੀਮ ਨੂੰ 3- 0 ਦੇ ਫਰਕ ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-21, ਲੜਕਿਆਂ ਦੇ ਮੁਕਾਬਲਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਟੀਮ ਨੇ ਮਾਤਾ ਗੁਜਰੀ ਕਾਲਜ ਦੀ ਟੀਮ ਨੂੰ 1-0 ਦੇ ਫ਼ਰਕ ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਬਲਾਕ ਅਮਲੋਹ ਵਿਚ ਅਥਲੈਟਿਕਸ ਗੇਮ ਲੌਂਗ ਜੰਪ ਲੜਕੇ ਅੰਡਰ- 14 ਵਿਚ ਸਹਿਬਜੋਤ ਸਿੰਘ, ਆਦਰਸ਼ ਬਾਬੂ ਤੇ ਅਰਮਾਨ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਅੰਡਰ-14, ਲੌਂਗ ਜੰਪ ਜਸਪ੍ਰੀਤ ਕੌਰ, ਨਿਸ਼ਾ, ਤੇ ਆਸ਼ੂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਖੋਹ-ਖੋਹ ਲੜਕੇ ਅੰਡਰ-14 ਸਰਕਾਰੀ ਹਾਈ ਸਕੂਲ ਬੁੱਗਾਂ ਕਲਾਂ ਦੀ ਟੀਮ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਹਰੀਪੁਰ ਨੇ ਦੂਜਾ ਅਤੇ ਮਿਡਲ ਸਕੂਲ ਮਾਜਰੀ ਕਿਸ਼ਨੇ ਵਾਲੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾ. ਵਰਿੰਦਰ ਸਿੰਘ ਭੁੱਲਰ, ਅਜੀਤਪਾਲ ਸਿੰਘ ਸੇਖੋਂ, ਡੀ. ਪੀ. ਈ. ਸੁਖਬੀਰ ਸਿੰਘ ਸਾਨੀਪੁਰ, ਡੀ.ਪੀ.ਈ ਜਗਦੀਪ ਸਿੰਘ, ਆਸ਼ੀਸ਼ ਅੱਤਰੀ ਕੌਂਸਲਰ, ਪ੍ਰਿਤਪਾਲ ਸਿੰਘ ਜੱਸੀ, ਸਾਜੀ ਮੋਨ ਜਾਰਜ, ਭੁਪਿੰਦਰ ਸਿੰਘ, ਰਾਹੁਲਦੀਪ ਸਿੰਘ ਬਾਸਕਿਟਬਾਲ ਕੋਚ, ਲਖਵੀਰ ਸਿੰਘ ਐਥਲੈਟਿਕਸ ਕੋਚ, ਮਨੀਸ਼ ਕੁਮਾਰ ਹਾਕੀ ਕੋਚ, ਸੁਖਦੀਪ ਸਿੰਘ ਫੁੱਟਬਾਲ ਕੋਚ, ਮਨੋਜ ਕੁਮਾਰ ਜਿਮਨਾਸਟਿਕ ਕੋਚ, ਮਨਜੀਤ ਸਿੰਘ ਕੁਸ਼ਤੀ ਕੋਚ, ਯਾਦਵਿੰਦਰ ਸਿੰਘ ਵਾਲੀਬਾਲ ਕੋਚ, ਅੰਜੂ ਸਪੋਰਟਸ ਸੁਪਰਵਾਈਜ਼ਰ, ਤੁਲਸੀ ਰਾਮ, ਦੀਪਕ, ਗੁਰਮੀਤ ਸਿੰਘ, ਪਵਨਦੀਪ ਸਿੰਘ, ਖੁਸ਼ਪ੍ਰੀਤ ਸਿੰਘ, ਅੰਜਲੀ, ਕੁਲਵਿੰਦਰ ਕੌਰ, ਹੁਸਨਪ੍ਰੀਤ ਕੌਰ ਤੇ ਜਸਪ੍ਰੀਤ ਕੌਰ, ਰਮਣੀਕ ਕੌਰ ਆਦਿ ਹਾਜ਼ਰ ਸਨ।